sangrami lehar

ਵਾਤਾਵਰਨ ਨੂੰ ਬਚਾਉਣ ਲਈ ਮੀਟਿੰਗ ਕੀਤੀ

  • 24/06/2018
  • 09:10 PM

ਲੁਧਿਆਣਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਬਰਾਂਚ ਲੋਹਟਬੱਦੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਵਾਤਾਵਰਨ ਨੂੰ ਬਚਾਉਣ ਲਈ ਦਰਖ਼ਤ ਲਗਾਏ ਜਾਣਗੇ। ਨੌਜਵਾਨਾਂ ਨੂੰ ਨਸ਼ਿਆ ਖ਼ਿਲਾਫ਼ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਤੇ ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਅਮਰ ਸਿੰਘ ਆਦਿ ਹਾਜ਼ਰ ਸਨ।