sangrami lehar

ਕਿਰਤ ਵਿਭਾਗ ਦੇ ਮੰਤਰੀ ਦੀ ਕੋਠੀ ਅੱਗੇ ਧਰਨਾ 12 ਨੂੰ

  • 28/06/2018
  • 07:18 PM

ਅਮਰਕੋਟ : ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੀਯੂ) ਪੰਜਾਬ ਦੀ ਏਰੀਆਂ ਕਮੇਟੀ ਅਮਰਕੋਟ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਦਿਲਬਾਗ ਸਿੰਘ ਰਾਜੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਅਤੇ ਧਰਮ ਸਿੰਘ ਪੱਟੀ ਨੇ ਕਿਹਾ ਕਿ ਨਿਰਮਾਣ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 12 ਜੁਲਾਈ ਨੂੰ ਕਿਰਤ ਵਿਭਾਗ ਦੇ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਜਿਸ ਦੀ ਤਿਆਰੀ ਲਈ ਇਸ ਮੀਟਿੰਗ 'ਚ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨਿਰਮਾਣ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਲਈ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਲ ਨਾਲ ਆਫਲਾਈਨ ਰਜਿਸਟ੍ਰੇਸ਼ਨ ਵੀ ਚਾਲੂ ਰੱਖੀ ਜਾਵੇ। ਆਗੂਆਂ ਨੇ ਅੱਗੇ ਕਿਹਾ ਕਿ ਇੱਕ ਪਾਸੇ ਸਰਕਾਰ ਆਨਲਾਈਨ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ 1600 ਸੇਵਾ ਕੇਂਦਰਾਂ ਨੂੰ ਬੰਦ ਕਰ ਰਹੀ ਹੈ। ਮੀਟਿੰਗ ਦੌਰਾਨ ਪਰਗਟ ਸਿੰਘ ਅਮਰਕੋਟ, ਗੁਰੀਜਤ ਸਿੰਘ, ਜਸਬੀਰ ਸਿੰਘ, ਮੇਜਰ ਸਿੰਘ, ਗੁਰਭੇਜ ਸਿੰਘ, ਗੁਰਚੇਤ ਸਿੰਘ, ਧਰਮ ਸਿੰਘ ਆਦਿ ਆਗੂ ਮੌਜੂਦ ਸਨ।