sangrami lehar

12 ਜੁਲਾਈ ਦੇ ਧਰਨੇ ਦੀ ਤਿਆਰੀ ਲਈ ਮੀਟਿੰਗ ਕੀਤੀ

  • 29/06/2018
  • 04:59 PM

ਤਰਨ ਤਾਰਨ : ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸਬੰਧਤ ਸੀਟੀਯੂ ਵੱਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 12 ਜੁਲਾਈ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੀ ਤਿਆਰੀ ਲਈ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਪਿੰਡ ਪੱਖੋਕੇ ਵਿਖੇ ਇੱਕ ਮੀਟਿੰਗ ਕੀਤੀ ਗਈ, ਜਿਸ ਨੂੰ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਅਤੇ ਧਰਮ ਸਿੰਘ ਪੱਟੀ ਨੇ ਸੰਬੋਧਨ ਕੀਤਾ। ਆਗੂਆਂ ਨੇ ਯੂਨੀਅਨ ਦੀਆਂ ਹੋਰਨਾਂ ਮੰਗਾਂ ਤੋਂ ਇਲਾਵਾ ਕਿਰਤ ਵਿਭਾਗ ਦਾ ਦਫ਼ਤਰ ਅੰਮ੍ਰਿਤਸਰ ਤੋਂ ਤਰਨ ਤਾਰਨ ਲਿਆਉਣ ਦੀ ਮੰਗ ਵੀ ਕੀਤੀ। ਇਸ ਮੌਕੇ ਕਰਤਾਰ ਸਿੰਘ ਪੱਖੋਕੇ, ਬੁੱਧ ਸਿੰਘ ਪੱਖੋਕੇ, ਸਾਬ ਸਿੰਘ, ਜੱਸਾ ਸਿੰਘ, ਸਾਬੀ, ਜਰਮਨ ਸਿੰਘ, ਸੁਖਮਿੰਦਰ ਸਿੰਘ, ਰਜਿੰਦਰ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।