sangrami lehar

ਦਿਹਾਤੀ ਮਜ਼ਦੂਰ ਸਭਾ ਦੀ 13 ਮੈਂਬਰੀ ਕਮੇਟੀ ਦੀ ਚੋਣ ਕੀਤੀ

  • 02/07/2018
  • 07:47 PM

ਖਡੂਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵਲੋਂ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਪੱਤੀ ਫਲਿਆਂਵਾਲੀ ਵਿਖੇ ਮਜ਼ਦੂਰਾਂ ਦੀ ਭਾਰੀ ਇਕੱਤਰਤਾ ਹੋਈ | ਇਸ ਇਕੱਠ ਵਿਚ ਸੂਬਾਈ ਆਗੂ ਜਸਪਾਲ ਸਿੰਘ ਝਬਾਲ ਅਤੇ ਬਲਦੇਵ ਸਿੰਘ ਭੈਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਝਬਾਲ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰ ਬੇਰੁਜ਼ਗਾਰ ਘੁੰਮ ਰਹੇ ਹਨ ਅਤੇ ਉਨ੍ਹਾਂ ਨੂੰ ਪਿੰਡਾਂ ਵਿਚ ਮਨਰੇਗਾ ਸਕੀਮ ਅਧੀਨ ਵੀ ਕੰਮ ਨਹੀਂ ਮਿਲ ਰਿਹਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਜ਼ਦੂਰਾਂ ਨੂੰ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਤਿੱਖੇ ਸੰਘਰਸ਼ਾਂ ਵਿਚ ਸ਼ਾਮਿਲ ਹੋਣਾ ਪਵੇਗਾ ਤਾਂ ਹੀ ਇਹ ਬੋਲੀਆਂ ਸਰਕਾਰਾਂ ਗ਼ਰੀਬ ਮਜ਼ਦੂਰਾਂ ਦੇ ਹੱਕਾਂ ਲਈ ਮਜ਼ਬੂਰ ਹੋਣਗੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ | ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸਾਰੇ ਡੀ.ਸੀ. ਦਫ਼ਤਰਾਂ ਅੱਗੇ ਅਗਲੇ ਕੁਝ ਦਿਨਾਂ ਤੱਕ ਧਰਨਾ ਦੇਵੇਗੀ, ਜਿਸ ਦੀਆਂ ਤਾਰੀਖ਼ਾਂ ਦਾ ਐਲਾਨ ਆਉਣ ਵਾਲੇ ਸਮੇਂ ਵਿਚ ਕਰ ਦਿੱਤਾ ਜਾਵੇਗਾ | ਇਸ ਮੌਕੇ ਸਰਬਸੰਮਤੀ ਨਾਲ ਖਡੂਰ ਸਾਹਿਬ ਇਕਾਈ ਦੀ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਸੇਵਕ ਸਿੰਘ ਪ੍ਰਧਾਨ ਅਤੇ ਜੋਗਿੰਦਰ ਸਿੰਘ ਸਕੱਤਰ ਚੁਣੇ ਗਏ | ਇਸ ਮੌਕੇ ਹਾਜ਼ਰ ਮਜ਼ਦੂਰਾਂ ਵਿਚ ਗੁਰਦਿਆਲ ਸਿੰਘ, ਪ੍ਰੇਮ ਸਿੰਘ, ਦਿਆਲ ਸਿੰਘ, ਪ੍ਰਤਾਪ ਸਿੰਘ, ਮੰਗਲ ਸਿੰਘ, ਸੁੱਖਾ ਸਿੰਘ, ਸਰਬਜੀਤ ਸਿੰਘ, ਸੀਤਾ ਸਿੰਘ, ਬੀਬੀ ਕੁਲਵੰਤ ਕੌਰ, ਮਨਜੀਤ ਕੌਰ, ਰਣਜੀਤ ਕੌਰ, ਨਿਰਮਲ ਕੌਰ, ਪ੍ਰਸਿੰਨ ਕੌਰ, ਬੇਅੰਤ ਕੌਰ ਆਦਿ ਦਿਹਾਤੀ ਮਜ਼ਦੂਰ ਸਭਾ ਦੇ ਵਰਕਰ ਹਾਜ਼ਰ ਸਨ |