sangrami lehar

ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਕੀਤਾ

  • 03/07/2018
  • 07:47 PM

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਵੱਲੋਂ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਖ਼ਿਲਾਫ਼ ਬੱਸ ਸਟੈਂਡ ਤਰਨ ਤਾਰਨ ਵਿਖੇ ਇਕੱਠ ਕਰਕੇ ਰੋਸ ਮਾਰਚ ਕੀਤਾ ਗਿਆ। ਇਸ ਦੀ ਅਗਵਾਈ ਪਾਰਟੀ ਦੇ ਆਗੂ ਬਲਦੇਵ ਸਿੰਘ ਪੰਡੋਰੀ, ਚਰਨਜੀਤ ਸਿੰਘ ਬਾਠ, ਦਲਬੀਰ ਸਿੰਘ ਬਾਗੜੀਆ ਆਦਿ ਆਗੂਆਂ ਨੇ ਕੀਤੀ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਰਐਮਪੀਆਈ ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕੇ ਨਸ਼ਾ ਸਮਗਲਰਾਂ ਨੇ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ ਹੈ,।ਹਰ ਰੋਜ਼ ਨੌਜਵਾਨ ਮੌਤ ਦੇ ਮੂੰਹ ਪੈ ਰਹੇ ਹਨ,।ਪਹਿਲਾ ਅਕਾਲੀ-ਭਾਜਪਾ ਅਤੇ ਹੁਣ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਪਵਿੱਤਰ ਗੁਰਬਾਣੀ ਦੀ ਸਹੁੰ ਖਾ ਕੇ ਨਸ਼ਿਆਂ ਨੂੰ ਕੰਟਰੋਲ ਕਰਨ ਵਿੱਚ ਨਕਾਮ ਰਹੀ ਹੈ, ਨਸ਼ਿਆਂ ਦੇ ਸਬੰਧ ਵਿੱਚ ਅਕਾਲੀ-ਭਾਜਪਾ ਅਤੇ ਕਾਂਗਰਸ ਦੋਵੇਂ ਬਰਾਬਰ ਦੇ ਦੋਸ਼ੀ ਹਨ, 'ਆਪ' ਦੇ ਮੁਖੀ ਨਸ਼ਿਆਂ ਦੇ ਮਾਮਲੇ ਵਿੱਚ ਲਿਖਤੀ ਮੁਆਫ਼ੀ ਮੰਗ ਕੇ ਨਸ਼ਿਆਂ ਖ਼ਿਲਾਫ਼ ਲੜਨ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ।।ਉਨ੍ਹਾਂ ਅੱਗੇ ਕਿਹਾ ਕੇ ਨਸ਼ਾ ਸਮਗਲਰਾਂ ਨੂੰ ਨੱਥ ਪਾਈ ਜਾਵੇ ਅਤੇ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਨੌਜਵਾਨਾ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਕੇ ਇਲਾਜ ਕੀਤਾ ਜਾਵੇ। ਨੌਜਵਾਨਾ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਲਜਾਰ ਸਿੰਘ ਪੰਡੋਰੀ, ਕੁਲਵੰਤ ਸਿੰਘ ਬਾਗੜੀਆ, ਬੁੱਧ ਸਿੰਘ ਪੱਖੋਕੇ, ਚਮਕੌਰ ਸਿੰਘ ਭੁੱਲਰ, ਪਰਮਜੀਤ ਸਿੰਘ ਬਾਠ, ਜਸਵਿੰਦਰ ਸਿੰਘ ਬਾਠ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।