sangrami lehar

ਦੋ ਪਾਰਟੀਆਂ ਵੱਲੋਂ 11 ਜੁਲਾਈ ਨੂੰ ਮੁਜ਼ਾਹਰਾ ਕਰਨ ਦਾ ਐਲਾਨ

  • 06/07/2018
  • 06:44 PM

ਬਠਿੰਡਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੀਆਂ ਜ਼ਿਲ੍ਹਾ ਇਕਾਈਆਂ ਦੀ ਸਾਂਝੀ ਮੀਟਿੰਗ ਸਾਥੀ ਮਿੱਠੂ ਸਿੰਘ ਘੁੱਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸਾਥੀ ਮਹੀਪਾਲ ਅਤੇ ਅਤੇ ਭਗਵੰਤ ਸਿੰਘ ਸਮਾਓ ਨੇ ਸੰਬੋਧਨ ਕੀਤਾ। ਇਸ ਮੀਟਿੰਗ 'ਚ 11 ਜੁਲਾਈ ਨੂੰ ਨਸ਼ਿਆਂ ਖ਼ਿਲਾਫ਼ ਸਾਂਝੇ ਤੌਰ 'ਤੇ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਦੇ ਫ਼ੈਸਲੇ ਜਾਰੀ ਕਰਦਿਆਂ ਸਾਥੀ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਇਸ ਦੀ ਤਿਆਰੀ ਲਈ ਜਨਸੰਪਰਕ ਮੁਹਿੰਮ ਚਲਾਈ ਜਾਵੇਗੀ। ਇਸ ਮੀਟਿੰਗ ਨੂੰ ਹੋਰਨਾ ਤੋਂ ਇਲਾਵਾ ਹਰਬੰਸ ਸਿੰਘ, ਪ੍ਰਿਤਪਾਲ ਸਿੰਘ, ਪਰਕਾਸ਼ ਸਿੰਘ, ਸੰਪੂਰਨ ਸਿੰਘ, ਸੁਖਦੇਵ ਸਿੰਘ ਨਥਾਣਾ, ਦਰਸ਼ਨ ਸਿੰਘ ਫੁੱਲੋ ਮਿੱਠੀ, ਮੱਖਣ ਸਿੰਘ ਤਲਵੰਡੀ ਸਾਬੋ ਨੇ ਵੀ ਸੰਬੋਧਨ ਕੀਤਾ।