sangrami lehar

10 ਜੁਲਾਈ ਨੂੰ ਧਰਨਾ ਦੇਣ ਦੇ ਐਲਾਨ

  • 08/07/2018
  • 09:03 PM

ਤਰਨ ਤਾਰਨ : ਸਰਹੱਦੀ ਖੇਤਰ ਦੇ ਪਿੰਡ ਢੰਡ ਵਿਚ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ, ਜਿਸ 'ਚ ਗੁਰਦੇਵ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬਚਨ ਸਿੰਘ ਅਤੇ ਭਗਵਾਨ ਸਿੰਘ ਨੂੰ ਮੀਤ ਪ੍ਰਧਾਨ, ਪਿਆਰਾ ਸਿੰਘ ਨੂੰ ਸਕੱਤਰ ਅਤੇ ਬਾਬਾ ਬਾਵਾ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਲੱਖਾ ਸਿੰਘ, ਸਵਿੰਦਰ ਸਿੰਘ, ਜਰਨੈਲ ਸਿੰਘ, ਸਵਿੰਦਰ ਸਿੰਘ, ਜਰਨੈਲ ਸਿੰਘ, ਨਰੰਜਣ ਸਿੰਘ, ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਮਾਨ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਮੀਟਿੰਗ 'ਚ ਪਾਸ ਕੀਤੇ ਮਤੇ ਮੁਤਾਬਿਕ ਕੇਂਦਰ ਸਰਕਾਰ ਵੱਲੋਂ ਐਲਾਨੀਆਂ ਕਿਸਾਨੀ ਜਿਣਸਾਂ ਦੀਆਂ ਕੀਮਤਾਂ ਨੂੰ ਰੱਦ ਕੀਤਾ ਗਿਆ ਅਤੇ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਮੁਤਾਬਿਕ ਜਿਣਸਾਂ ਦੇ ਭਾਅ ਵਧਾਏ ਜਾਣ। ਇਸ ਮੌਕੇ ਜਥੇਬੰਦੀ ਦੇ ਆਗੂ ਨਿਰਪਾਲ ਸਿੰਘ ਜੌਣਕੇ ਵੱਲੋਂ 10 ਜੁਲਾਈ ਨੂੰ ਪਾਵਰਕੌਮ ਦੇ ਸਰਾਏ ਅਮਾਨਤ ਖਾਂ ਦੇ ਐਸਡੀਓ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ 'ਚ ਹੁਮ ਹੁਮਾ ਕੇ ਪੁੱਜਣ ਦੀ ਅਪੀਲ ਵੀ ਕੀਤੀ ਗਈ।