
ਡੇਹਲੋ: ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਮੁਤਾਬਕ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ ਉੱਪਰ ਚੱਲ ਰਹੀਆਂ ਹਨ, ਜਿੰਨਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪ੍ਰੈਸ ਨੂੰ ਜਾਰੀ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਦੱਸਿਆ ਕਿ ਟਰੈਕਟਰ ਮਾਰਚ ਸਵੇਰੇ 11 ਵਜੇ ਕਿਲ੍ਹਾ ਰਾਏਪੁਰ ਤੋਂ ਸ਼ੁਰੂ ਹੋਕੇ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਜਾਵੇਗਾ। ਉਹਨਾਂ ਕਿਹਾ ਕਿ ਟਰੈਕਟਰ ਮਾਰਚ ਲਈ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਆਖਿਆ ਕਿ ਇਹ ਟਰੈਕਟਰ ਮਾਰਚ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿੱਚ ਨੀਤੀਆਂ ਬਣਾਉਣ ਲਈ ਯੂਨੀਅਨ ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ।