Now Reading
20 ਮਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਵੇਗੀ ਸੀਟੀਯੂ

20 ਮਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਵੇਗੀ ਸੀਟੀਯੂ


ਜਲੰਧਰ: ਸੈਂਟਰ ਆਫ ਟਰੇਡ ਯੂਨੀਅਨਜ਼ (ਸੀਟੀਯੂ) ਪੰਜਾਬ ਪਹਿਲੀ ਮਈ ਮਜ਼ਦੂਰ ਦਿਵਸ, 4 ਮਈ ਜਲੰਧਰ ਟਰੇਡ ਯੂਨੀਅਨਾਂ ਦੀ ਸਾਂਝੀ ਸੂਬਾਈ ਕਨਵੈਨਸ਼ਨ ਅਤੇ 20 ਮਈ ਦੇਸ਼ ਵਿਆਪੀ ਹੜਤਾਲ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਵੇਗੀ।
ਸੀਟੀਯੂ ਪੰਜਾਬ ਦੇ ਪ੍ਰਧਾਨ ਕਾਮਰੇਡ ਦੇਵ ਰਾਜ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਵਰਕਿੰਗ ਕਮੇਟੀ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਜਨਰਲ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਦੀ ਸਤਾ ਵਿਚ ਆਈ ਹੈ, ਲਗਾਤਾਰ ਮਜ਼ਦੂਰਾਂ ਖਿਲਾਫ ਫ਼ੈਸਲਿਆਂ ਦੀ ਝੜੀ ਲਾ ਰੱਖੀ ਹੈ। 20 ਮਈ ਦੇਸ਼ ਵਿਆਪੀ ਹੜਤਾਲ ਦੀਆਂ ਮੁੱਖ ਮੰਗਾਂ ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਦੀ ਮੰਗ ਕਿ ਘੱਟੋ-ਘੱਟ ਉਜਰਤ 26000 ਰੁਪਏ ਪ੍ਰਤੀ ਮਹੀਨਾ ਨਿਸਚਿਤ ਕੀਤੀ ਜਾਵੇ। ਕਾਰਪੋਰੇਟ ਘਰਾਣਿਆਂ ਪੱਖੀ ਬਣਾਏ ਚਾਰ ਲੇਬਰ ਰੱਦ ਕੀਤੇ ਜਾਣ। ਬਾਰਾ ਘੰਟੇ ਕੰਮ ਦਿਹਾੜੀ ਨੋਟੀਫਿਕੇਸ਼ਨ ਰੱਦ ਕਰਾਉਣ, ਪਿਛਲੇ 13 ਸਾਲ ਤੋਂ ਪੰਜਾਬ ਦੀਆਂ ਵੱਖ ਵੱਖ ਸਮੇਂ ਦੀਆਂ ਸਰਕਾਰਾਂ ਤੇ ਮੌਕੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੀ ਰੋਕੀ ਗਈ ਮਿਨੀਮਮ ਵੇਜ਼ ਵਿੱਚ ਸੋਧ ਕਰਾਉਣ ਲਈ ਅਤੇ ਸਕੀਮ ਅਧਾਰਿਤ ਬਹੁਤ ਘੱਟ ਉਜਰਤ ਤੇ ਕੰਮ ਕਰਦੀਆਂ ਆਸ਼ਾ ਵਰਕਰ, ਆਂਗਨਵਾੜੀ ਵਰਕਰ ਤੇ ਹੈਲਪਰ, ਮਿਡ-ਡੇ-ਮੀਲ ਵਰਕਰ ਜਿਨ੍ਹਾਂ ਤੋਂ ਕੰਮ ਤਾਂ ਪੂਰਾ ਸਮਾਂਬੱਧ ਲਿਆ ਜਾਂਦਾ ਹੈ ਪਰ ਉਜਰਤ ਕੇਵਲ ਤਿੰਨ ਹਜ਼ਾਰ ਰੁਪਏ ਮਹੀਨਾ ਦਿੱਤੀ ਜਾਂਦੀ ਹੈ, ਸਾਰੇ ਸਕੀਮ ਵਰਕਰਾਂ ਨੂੰ ਘੱਟੋ ਘੱਟ ਉਜਰਤ ਦਾ ਮਿਲਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ 20 ਮਈ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਪਬਲਿਕ ਤੇ ਗੇਟ ਮੀਟਿੰਗਾਂ ਕਰਨ ਦਾ ਸੱਦਾ ਦਿਤਾ ਗਿਆ।
20 ਮਈ ਦੀ ਦੇਸ਼ ਵਿਆਪੀ ਹੜਤਾਲ ਸਮੇਂ ਉਪਰੋਕਤ ਆਰਥਿਕ ਮੰਗਾਂ ਦੇ ਨਾਲ ਨਾਲ ਦੇਸ਼ ਅੰਦਰ ਫਿਰਕਾਪ੍ਰਸਤ ਤਾਕਤਾਂ ਵੱਲੋਂ ਭਾਈਚਾਰਕ ਸਾਂਝ ਨੂੰ ਪੇਸ਼ ਖਤਰੇ ਤੇ ਮਜ਼ਦੂਰ ਜਮਾਤ ਦੀ ਏਕਤਾ ਨੂੰ ਤੋੜਨ ਲਈ ਧਰਮ ਤੇ ਜਾਤ-ਪਾਤ ਅਧਾਰਿਤ ਸਮਾਜਿਕ ਵੰਡੀਆਂ ਪਾਉਣ ਵਾਲੀਆਂ ਧਿਰਾਂ ਖਿਲਾਫ ਵੀ ਅਵਾਜ ਬੁਲੰਦ ਕੀਤੀ ਜਾਵੇਗੀ। ਮੀਟਿੰਗ ਵਿੱਚ ਦੋ ਮਿੰਟ ਦਾ ਮੋਨ ਧਾਰਕੇ ਪਹਿਲਗਾਮ ਵਿਖੇ ਅੱਤਵਾਦੀਆਂ ਹੱਥੋਂ ਮਾਰੇ ਗਏ ਨਿਰਦੋਸ਼ ਸੈਲਾਨੀਆਂ ਅਤੇ ਅੱਤਵਾਦੀਆਂ ਨਾਲ ਲੜਦੇ ਸ਼ਹੀਦ ਹੋਏ ਆਦਿਲ ਹੁਸੈਨ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਅੱਤਵਾਦੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਦੇਸ਼ ਵਾਸੀਆਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਮੀਟਿੰਗ ਵਿੱਚ ਸੀਟੀਯੂ ਪੰਜਾਬ ਨਾਲ ਐਫੀਲੀਏਟਿਡ ਵੱਖ ਵੱਖ ਜਥੇਬੰਦੀਆਂ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ, ਥੀਂਨ ਡੈਮ ਵਰਕਰਜ਼ ਯੂਨੀਅਨ ਸ਼ਾਹਪੁਰ ਕੰਢੀ, ਲੁਧਿਆਣਾ – ਅੰਮ੍ਰਿਤਸਰ ਤੇ ਜਲੰਧਰ ਤੋਂ ਵੱਖ ਵੱਖ ਉਦਯੋਗਿਕ ਖੇਤਰ ਨਾਲ ਸਬੰਧਤ ਯੂਨੀਅਨ ਦੇ ਆਗੂ ਵੀ ਮੀਟਿੰਗ ਵਿੱਚ ਹਾਜ਼ਰ ਸਨ।

Scroll To Top