
ਫਿਲੌਰ: ਅੱਜ ਪਿੰਡ ਦੁਸਾਂਝ ਖੁਰਦ ਵਿਖੇ ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਕੀਤੀ ਗਈ, ਜਿਸ ‘ਚ ਪਿੰਡ ਦੀਆਂ ਵਰਕਰਾਂ ਨੇ ਭਾਗ ਲਿਆ। ਇਸ ਮੀਟਿੰਗ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਰੇਗਾ ਐਕਟ ਸੰਘਰਸ਼ ਤੋਂ ਬਾਅਦ ਦੀ ਇੱਕ ਪ੍ਰਪਾਤੀ ਹੈ, ਜਿਸ ਨੂੰ ਹਾਲੇ ਤੱਕ ਵੀ ਠੀਕ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਨਰੇਗਾ ਵਰਕਰਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਵਰਕਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਰੰਧਾਵਾ ਨੇ ਕਿਹਾ ਕਿ ਮਹਿੰਗਾਈ ਦੇ ਲਿਹਾਜ਼ ਨਾਲ ਪੂਰਾ ਸਾਲ ਕੰਮ ਅਤੇ 700 ਰੁਪਏ ਦਿਹਾੜੀ ਦਿੱਤੀ ਜਾਣੀ ਚਾਹੀਦੀ ਹੈ।
ਰੰਧਾਵਾ ਨੇ ਛੋਟੀਆਂ ਛੋਟੀਆਂ ਗੱਲਾਂ ਤੋਂ ਉਪਰ ਉਠ ਕੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਥੇਬੰਦੀ ਬਣਾ ਕੇ ਸਾਂਝੀਆਂ ਮੰਗਾਂ ਲਈ ਸੰਘਰਸ਼ ਕਰਨ ਲਈ ਅੱਗੇ ਆਉਣ।
ਇਸ ਮੌਕੇ ਪਿੰਡ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ, ਜਿਨ੍ਹਾਂ ਸਾਥੀ ਰੰਧਾਵਾ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਇਹ ਵਰਕਰ ਲਾਜ਼ਮੀ ਜਥੇਬੰਦ ਹੋਣਗੇ।