Now Reading
ਬਠਿੰਡਾ ਦੇ ਅਮਨ ਪਸੰਦ ਸ਼ਹਿਰੀਆਂ ਨੂੰ ਡੱਕਣ ਦੀ ਪੁਲਸੀਆ ਕਾਰਵਾਈ ਦਾ ਵਿਰੋਧ ਕਰਨ ਦਾ ਸੱਦਾ

ਬਠਿੰਡਾ ਦੇ ਅਮਨ ਪਸੰਦ ਸ਼ਹਿਰੀਆਂ ਨੂੰ ਡੱਕਣ ਦੀ ਪੁਲਸੀਆ ਕਾਰਵਾਈ ਦਾ ਵਿਰੋਧ ਕਰਨ ਦਾ ਸੱਦਾ


ਜਲੰਧਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਲੁਧਿਆਣਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰਨ ਜਾ ਰਹੇ ਬਠਿੰਡਾ ਦੇ ਇਨਸਾਫ ਪਸੰਦ ਲੋਕਾਂ ਨੂੰ ਜਬਰੀ ਰੋਕਣ ਦੀ ਪੁਲਸ ਦੀ ਧੱਕੜਸ਼ਾਹ ਕਾਰਵਾਈ ਦੀ ਕਰੜੀ ਨਿਖੇਧੀ ਕੀਤੀ ਹੈ।
ਅੱਜ ਇੱਥੋਂ ਜਾਰੀ ਇਕ ਸਾਂਝੇ ਬਿਆਨ ਰਾਹੀਂ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਹੈ ਕਿ ਪੰਜਾਬ ਦੇ ਬਹਾਦਰ ਲੋਕ, ਹੱਕਾਂ ਦੀ ਰਾਖੀ ਲਈ ਉੱਠਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਕੋਝੇ ਯਤਨਾਂ ਨੂੰ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਦੋਸ਼ ਲਾਇਆ ਹੈ ਕਿ ‘ਆਪ’ ਸਰਕਾਰ ਮੋਦੀ-ਸ਼ਾਹ ਦੀ ਤਾਨਾਸ਼ਾਹ ਕਾਰਜਸ਼ੈਲੀ ਦੀ ਭੱਦੀ ਨਕਲ ਕਰਦਿਆਂ ਇੱਥੇ ਵੀ ਪੁਲਸ ਰਾਜ ਸਥਾਪਤ ਕਰਨਾ ਚਾਹੁੰਦੀ ਹੈ।
ਜਿਕਰਯੋਗ ਹੈ ਕਿ ਗੋਨਿਆਨਾ ਮੰਡੀ ਦੇ ਨੌਜਵਾਨ ਅਧਿਆਪਕ ਨੂੰ ਸੀਆਈਏ ਟੂ ਵਿਖੇ ਤਸੀਹੇ ਦੇ ਕੇ ਕਤਲ ਕਰਨ ਵਾਲੇ ਪੁਲਸੀਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਗਠਿਤ ਕੀਤੀ ਗਈ ‘ਨਰਿੰਦਰਦੀਪ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ’ ਵਲੋਂ ਅੱਜ ਲੁਧਿਆਣਾ ਵਿਖੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਉਂ ਹੀ ਬਠਿੰਡਾ ਸ਼ਹਿਰ ਦੇ ਅਤਿ ਢੁਕਵੀਂ ਥਾਂ ‘ਤੇ ਬਣੇ ਬੱਸ ਸਟੈਂਡ ਨੂੰ ਰੀਅਲ ਐਸਟੇਟ ਕਾਰੋਬਾਰੀਆਂ ਨੂੰ ਲਾਹਾ ਪੁਚਾਉਣ ਲਈ ਸ਼ਹਿਰੋਂ ਬਾਹਰ 6-7 ਮੀਲ ਦੂਰ ਉਜਾੜ ਥਾਂ ‘ਤੇ ਲਿਜਾਣ ਵਿਰੁੱਧ ਬਣੀ ‘ਬਸ ਅੱਡਾ ਬਚਾਓ ਸੰਘਰਸ਼ ਕਮੇਟੀ’ ਨੇ ਵੀ ਅੱਜ ਹੀ ਲੁਧਿਆਣਾ ਜਾ ਕੇ ਸੂਬੇ ਦੇ ਲੋਕਾਂ ਸਾਹਵੇਂ ਆਪਣਾ ਪੱਖ ਰੱਖਣ ਦਾ ਫੈਸਲਾ ਲਿਆ ਸੀ।
ਪ੍ਰੰਤੂ ਅੱਜ ਸਾਝਰੇ ਹੀ ਪੁਲਸ ਦੀਆਂ ਧਾੜਾਂ ਨੇ ਇਨ੍ਹਾਂ ਅਮਨ ਪਸੰਦ ਸ਼ਹਿਰੀਆਂ ਨੂੰ ਘੇਰ ਲਿਆ ਅਤੇ ਇਨ੍ਹਾਂ ਦੀ ਲੁਧਿਆਣਾ ਵੱਲ ਨੂੰ ਰਵਾਨਾ ਹੋਣ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ।
ਰੰਧਾਵਾ ਅਤੇ ਜਾਮਾਰਾਏ ਨੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕੀਤੀ ਗਈ ਪੁਲਸ ਦੀ ਇਸ ਜਾਬਰ ਕਾਰਵਾਈ ਨੂੰ ਲੋਕਾਂ ਦੇ ਜਮਹੂਰੀ ਤੇ ਸੰਵਿਧਾਨਕ ਹੱਕਾਂ ਦਾ ਕਤਲ ਕਿਹਾ ਹੈ।
ਉਨ੍ਹਾਂ ਪਾਰਟੀ ਕਮੇਟੀਆਂ ਤੇ ਇਨਸਾਫ ਪਸੰਦ ਧਿਰਾਂ ਨੂੰ ਕੇਜਰੀਵਾਲ-ਮਾਨ ਦੇ ਇਸ ਤਾਨਾਸ਼ਾਹ ਰਵੱਈਏ ਖਿਲਾਫ ਸਖਤ ਮੁਜਹਮਤ ਉਸਾਰਨ ਦਾ ਸੱਦਾ ਦਿੱਤਾ ਹੈ।

Scroll To Top