Now Reading
ਅਟਾਰੀ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਧਰਨਾ ਦਿੱਤਾ

ਅਟਾਰੀ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਧਰਨਾ ਦਿੱਤਾ

ਅਟਾਰੀ : ਕੁਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਅਟਾਰੀ ਸਥਿਤ ਅਨਾਜ ਮੰਡੀ ਵਿੱਚ ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ ਅਤੇ ਸੁਖਵਿੰਦਰ ਸਿੰਘ ਲਾਹੌਰੀਮੱਲ ਦੀ ਅਗਵਾਈ ਹੇਠ ਕਿਸਾਨਾਂ ਨੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਹਰ ਸਾਲ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ। ਇਸ ਮੌਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਆੜ੍ਹਤੀਆਂ ਦੇ ਕੰਡਿਆਂ ਦੇ ਤੋਲ ਦਾ ਨਿਰੀਖਣ ਕੀਤਾ। ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਮੰਗ ਕੀਤੀ ਕਿ ਆੜ੍ਹਤੀਆਂ ਦੇ ਕੰਡੇ ਤੇ ਵੱਟੇ ਦਰੁਸਤ ਕੀਤੇ ਜਾਣ ਅਤੇ ਖਰੀਦ ਏਜੰਸੀਆਂ ਵੱਲੋਂ ਨਮੀ ਮੀਟਰ ਦੀ ਰੀਡਿੰਗ ਠੀਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਤੋਂ ਬਾਅਦ ਕਿਸਾਨ ਨੂੰ ‘ਜੇ’ ਫਾਰਮ ਲਾਜ਼ਮੀ ਦਿੱਤਾ ਜਾਵੇ। ਇਸ ਮੌਕੇ ਕਿਸਾਨ ਆਗੂਆਂ ਨੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਨੂੰ ਮੰਗ ਪੱਤਰ ਦਿੱਤਾ। ਹੋਰਨਾਂ ਤੋਂ ਇਲਾਵਾ ਮਾਨ ਸਿੰਘ ਮੁਹਾਵਾ, ਬਲਵਿੰਦਰ ਸਿੰਘ ਝਬਾਲ, ਬੂਟਾ ਸਿੰਘ ਮੋਦੇ ਆਦਿ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।

Scroll To Top