ਤਰਨ ਤਾਰਨ : ਭਾਰਤ ਬੰਦ ਦੇ ਸੱਦੇ ‘ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਪੈਟਰੋਲ ਡੀਜ਼ਲ ਤੇ ਬੇਰੁਜ਼ਗਾਰੀ ਦੇ ਵਾਧੇ ਦੇ ਵਿਰੋਧ ‘ਚ ਅਲਾਦੀਨਪੁਰ ਵਿਖੇ ਕੇਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਪੁਤਲਾ ਸਾੜਿਆ ਗਿਆ, ਜਿਸ ਦੀ ਅਗਵਾਈ ਚੈਂਚਲ ਸਿੰਘ ਅਲਾਦੀਨਪੁਰ ਅਜੀਤ ਸਿੰਘ ਕੇਵਲ ਸਿੰਘ ਨੇ ਕੀਤੀ। ਇਸ ਮੌਕੇ ਪਾਰਟੀ ਦੇ ਆਗੂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਪੈਟਰੋਲ ਡੀਜ਼ਲ ਕੀਮਤਾਾ ਚ ਭਾਰੀ ਵਾਧਾ ਕਰਕੇ ਆਮ ਲੋਕਾਾ ਤੇ ਭਾਰੀ ਬੋਝ ਪਾ ਰਹੀ ਹੈ ਜਿਸ ਕਾਰਨ ਮਹਿੰਗਾਈ ਛਾਲਾਂ ਮਾਰ ਕੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਲੈਕੀ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ। ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ‘ਚ ਕੇਂਦਰ ਦੀ ਸਰਕਾਰ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਦੋ ਕਰੋੜ ਨੌਜਵਾਨਾਂ ਰੁਜ਼ਗਾਰ ਦੇਣ ਦੇ ਵਾਅਦੇ ਵੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਹਾਕਮ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜੀਤ ਸਿੰਘ, ਕੇਵਲ ਸਿੰਘ, ਸਵਿੰਦਰ ਸਿੰਘ, ਹੀਰਾ ਸਿੰਘ, ਮੁਖਤਾਰ ਸਿੰਘ, ਸਵਿੰਦਰ ਸਿੰਘ, ਬਾਬਾ ਹਰਬੰਤ ਸਿੰਘ ਸ਼ਿੰਦਰ ਸਿੰਘ, ਅਮਰਜੀਤ ਕੌਰ, ਸ਼ਿੰਦਰ ਕੌਰ ਆਦਿ ਹਾਜ਼ਰ ਸਨ।