Now Reading
ਆਰਐੱਮਪੀਆਈ ਤੇ ਜਥੇਬੰਦੀਆਂ ਵੱਲੋਂ ਰੈਲੀ ਤੇ ਰੋਸ ਮਾਰਚ

ਆਰਐੱਮਪੀਆਈ ਤੇ ਜਥੇਬੰਦੀਆਂ ਵੱਲੋਂ ਰੈਲੀ ਤੇ ਰੋਸ ਮਾਰਚ

ਗੁਰਦਾਸਪੁਰ : ਬੀਤੇ ਦਿਨੀਂ ਧਾਰੀਵਾਲ (ਗੁਰਦਾਸਪੁਰ) ਦੇ ਪਿੰਡ ਜੋਗੋਵਾਲ ਕਲਾਂ ’ਚ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਮਗਰੋਂ ਕੀਤੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਆਗੂ ਸ਼ਿਵ ਕੁਮਾਰ, ਨੱਥਾ ਸਿੰਘ, ਨੀਲਮ ਘੁਮਾਣ, ਜਸਵੰਤ ਬੁੱਟਰ ਤੇ ਅਜੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਨਹਿਰੂ ਪਾਰਕ ’ਚ ਰੈਲੀ ਕੀਤੀ ਗਈ। ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਪੀੜਤ ਪਰਿਵਾਰ ਨੇ ਵੀ ਸ਼ਮੂਲੀਅਤ ਕੀਤੀ। ਰੈਲੀ ਤੋਂ ਬਾਅਦ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕੀਤਾ ਗਿਆ ਤੇ ਐੱਸਐੱਸਪੀ ਦਫ਼ਤਰ ਪੁੱਜ ਕੇ ਮੰਗ-ਪੱਤਰ ਸੌਂਪਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਘਿਣਾਉਣੇ ਅਪਰਾਧਾਂ ਵਿਰੁੱਧ ਸਮੂਹ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਤੇ ਦਲਿਤਾਂ ਵਿਰੁੱਧ ਜਬਰ-ਜੁਲਮ ਲਈ ਸਰਮਾਏਦਾਰ ਤੇ ਜਗੀਰਦਾਰੀ ਪ੍ਰਬੰਧ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜ਼ਕਾਲ ਦੌਰਾਨ ਅਜਿਹੀਆਂ ਘਟਨਾਵਾਂ ’ਚ ਵਾਧਾ ਹੋਇਆ ਹੈ। ਕਾਮਰੇਡ ਪਾਸਲਾ ਨੇ ਕਿਹਾ ਕਿ ਔਰਤਾਂ ਖ਼ਿਲਾਫ਼ ਜੁਰਮਾਂ ਵਿੱਚ ਪੰਜਾਬ ਸਰਕਾਰ ਵੀ ਕੋਈ ਸੁਧਾਰ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਕਿਰਤੀ ਲੋਕਾਂ ਦੀ ਜਨਤਕ ਲਹਿਰ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

Scroll To Top