Now Reading
ਆਵਾਰਾ ਪਸ਼ੂਆਂ ਦੀ ਸੰਭਾਲ ਨੂੰ ਲੈ ਕੇ ਮੰਗ ਪੱਤਰ ਦਿੱਤਾ

ਆਵਾਰਾ ਪਸ਼ੂਆਂ ਦੀ ਸੰਭਾਲ ਨੂੰ ਲੈ ਕੇ ਮੰਗ ਪੱਤਰ ਦਿੱਤਾ

ਸਰਦੂਲਗੜ੍ਹ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਅੱਜ ਸਰਦੂਲਗੜ੍ਹ ਸ਼ਹਿਰ ਅੰਦਰ ਵੱਡੇ ਪੱਧਰ ‘ਤੇ ਫਿਰ ਰਹੇ ਆਵਾਰਾ ਪਸ਼ੂ ਗਊਆਂ, ਢੱਠੇ, ਖੱਚਰ ਆਦਿ ਦੀ ਸੰਭਾਲ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਐਸ. ਡੀ. ਐਮ. ਲਤੀਫ ਅਹਿਮਦ ਸਰਦੂਲਗੜ੍ਹ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਦੇ ਕਮੇਟੀ ਮੈਂਬਰ ਕਾਮਰੇਡ ਬੰਸੀ ਲਾਲ ਦੀ ਅਗਵਾਈ ਵਿਚ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਆਵਾਰਾ ਪਸ਼ੂਆਂ ਕਾਰਨ ਜਾ ਰਹੀਆ ਕੀਮਤੀ ਜਾਨਾਂ ਨੂੰ ਰੋਕਣ ਲਈ ਸਰਕਾਰ ਆਵਾਰਾ ਪਸ਼ੂਆਂ ਦੀ ਸੰਭਾਲ ਕਰੇ ਤਾਂ ਜੋ ਆਉਣ ਜਾਣ ਵਾਲੇ ਵਹੀਕਲਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ | ਬੰਸੀ ਲਾਲ ਨੇ ਕਿਹਾ ਕਿ ਸਰਕਾਰ ਦੁਆਰਾ ਗਊ ਸੈਸ ਇਕੱਠਾ ਕੀਤਾ ਰਿਹਾ ਹੈ ਪਰ ਇਨ੍ਹਾਂ ਦੀ ਸੰਭਾਲ ਨਹੀ ਕੀਤੀ ਜਾ ਰਹੀ, ਜਿਸ ਕਾਰਨ ਸੜਕਾਂ ‘ਤੇ ਖੁੱਲੇ੍ਹਆਮ ਪਸ਼ੂ ਘੁੰਮਣ ਕਾਰਨ ਐਕਸੀਡੈਂਟ ਦਾ ਕਾਰਨ ਬਣਦੇ ਹਨ| ਸਰਕਾਰ ਗਊ ਸੈਸ ਰਾਹੀ ਕੀਤੇ ਪੈਸੇ ਨੂੰ ਇਨ੍ਹਾਂ ਦੀ ਸੰਭਾਲ ‘ਤੇ ਖ਼ਰਚ ਕਰੇ| ਮੰਗ ਪੱਤਰ ਦੇਣ ਸਮੇਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਦੇ ਕਮੇਟੀ ਮੈਂਬਰ ਬੰਸੀ ਲਾਲ, ਗਗਨਦੀਪ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ, ਸਨਦੀਪ ਕੁਮਾਰ, ਪਿ੍ਤਪਾਲ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ|

Scroll To Top