
ਪੱਟੀ, 8 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਅਜ ਪਿੰਡ ਚੀਮਾਂ ਕਲਾਂ ਵਿਖੇ ਜਨਵਾਦੀ ਇਸਤਰੀ ਸਭਾ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਕੀਤੀ ਗਈ, ਜਿਸ ਚ ਲੋਕਾਂ ਨਾਲ ਕਣਕ ਵੰਡ ਚ ਹੋ ਰਹੀਆਂ ਬੇਨਿਯਮੀਆਂ ਅਤੇ ਮਨਰੇਗਾ ਚ ਕੀਤੇ ਕੰਮ ਦੇ ਪੈਸੇ ਨਾ ਮਿਲਣਾ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਐਸਡੀਐਮ ਨੂੰ ਮੰਗ ਪੱਤਰ ਦੇਣ ਤੇ ਫੈਸਲਾ ਕੀਤਾ ਗਿਆ। ਇਸ ਮੀਟਿੰਗ ਨੂੰ ਨਰਿੰਦਰ ਕੌਰ ਪੱਟੀ ਅਤੇ ਮਾਸਟਰ ਹਰਭਜਨ ਸਿੰਘ ਨੇ ਸੰਬੋਧਨ ਕੀਤਾ।
