
ਅਜਨਾਲਾ -ਐੱਸ.ਡੀ.ਐੱਮ ਦਫਤਰ ਅਜਨਾਲਾ ਦੇ ਸਾਹਮਣੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਘਿਰਾਓ ਕਰਕੇ ਰੋਸ ਧਰਨਾ ਦਿੱਤਾ। ਰੋਸ ਧਰਨੇ ਦੀ ਪ੍ਰਧਾਨਗੀ ਬਲਬੀਰ ਸਿੰਘ ਜੱਸੜ, ਬੀਬੀ ਸਰਬਜੀਤ ਕੌਰ ਜਸਰਾਊਰ, ਜਗੀਰ ਸਿੰਘ ਭਿੰਡੀਸੈਦਾਂ, ਸਤਵਿੰਦਰ ਸਿੰਘ ਓਠੀਆਂ, ਹਰਜਿੰਦਰ ਸਿੰਘ ਸੋਹਲ, ਸੁਰਜੀਤ ਸਿੰਘ ਭੂਰੇਗਿੱਲ, ਸਤਨਾਮ ਸਿੰਘ ਚੱਕਔਲ ਨੇ ਸਾਂਝੇ ਤੌਰ ‘ਤੇ ਕੀਤੀ। ਧਰਨੇ ਨੂੰ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਤੇ ਸੂਬਾ ਕਮੇਟੀ ਮੈਂਬਰ ਸੀਤਲ ਸਿੰਘ ਤਲਵੰਡੀ ਨੇ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਕਾਰਕੁਨਾਂ ਨੇ ਰੋਸ ਮਾਰਚ ਤੇ ਮੁਜ਼ਾਹਰਾ ਵੀ ਕੀਤਾ। ਇਸ ਮੌਕੇ ਜੱਸਾ ਸਿੰਘ ਟਪਿਆਲਾ, ਤਰਸੇਮ ਸਿੰਘ ਕਾਮਲਪੁਰਾ, ਗੁਰਨਾਮ ਸਿੰਘ ਉਮਰਪੁਰਾ, ਅਮਰਜੀਤ ਸਿੰਘ ਭਲੀਵਾਲ, ਕੁਲਵੰਤ ਸਿੰਘ ਮੱਲੂਨੰਗਲ, ਸੁਰਜੀਤ ਸਿੰਘ ਦੁਧਰਾਏ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ, ਅਮਰਜੀਤ ਸਿੰਘ ਭੀਲੋਵਾਲ, ਜਸਬੀਰ ਸਿੰਘ ਜਸਰਾਊਰ, ਬਾਬਾ ਕੁਲਦੀਪ ਸਿੰਘ ਮੋਹਲੇਕੇ, ਨੰਬਰਦਾਰ ਅੰਗਰੇਜ਼ ਸਿੰਘ, ਨੰਬਰਦਾਰ ਦਿਲਬਾਗ ਸਿੰਘ ਮਾਕੋਵਾਲ, ਨੰਬਰਦਾਰ ਅਮਰੀਕ ਸਿੰਘ, ਸੁੱਚਾ ਸਿੰਘ ਘੋਗਾ, ਸੁਰਿੰਦਰ ਚੜਤੇਵਾਲੀ ਆਦਿ ਸੈਂਕੜੇ ਆਗੂ ਤੇ ਵਰਕਰ ਹਾਜ਼ਰ ਸਨ।