ਭਿੰਡੀ ਸੈਦਾਂ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਸਰਹੱਦੀ ਕਸਬਾ ਭਿੰਡੀ ਸੈਦਾਂ ਵਿਖੇ ਇਕ ਵਿਸ਼ਾਲ ਰਾਜਸੀ ਕਾਨਫ਼ਰੰਸ 14 ਨਵੰਬਰ ਨੂੰ ਕਰਵਾਈ ਜਾ ਰਹੀ ਹੈ ਜਿਸ ‘ਚ ਸਰਹੱਦੀ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਹਜ਼ਾਰਾਂ ਦੀ ਗਿਣਤੀ ‘ਚ ਮਜ਼ਦੂਰ, ਕਿਸਾਨ, ਨੌਜਵਾਨ ਵਿਦਿਆਰਥੀ ਵਰਗ, ਮੁਲਾਜ਼ਮਾਂ, ਔਰਤਾਂ ਤੇ ਹੋਰ ਮਿਹਨਤਕਸ਼ ਲੋਕ ਸ਼ਾਮਿਲ ਹੋਣਗੇ | ਉਕਤ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਕਾਨਫ਼ਰੰਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਾਮਰੇਡ ਕਰਨੈਲ ਸਿੰਘ ਭਿੰਡੀਆਂ, ਸ਼ੀਤਲ ਸਿੰਘ ਤਲਵੰਡੀ, ਸਤਵਿੰਦਰ ਸਿੰਘ ਓਠੀਆਂ, ਅਮਰਜੀਤ ਸਿੰਘ ਭੀਲੋਵਾਲ, ਜੋਗਿੰਦਰ ਸਿੰਘ ਚੂਹਾ ਤੇ ਬੀਬੀ ਸਰਬਜੀਤ ਕੌਰ ਜਸਰਾਊਰ ਦੀ ਅਗਵਾਈ ‘ਚ ਬੁਲਾਈ ਗਈ ਮਜ਼ਦੂਰਾਂ, ਕਿਸਾਨਾਂ ਤੇ ਨੌਜਵਾਨਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਮੀਟਿੰਗ ਦੌਰਾਨ ਕਾਮਰੇਡ ਵਿਰਸਾ ਸਿੰਘ ਟਪਿਆਲਾ ਨੇ ਕਿਹਾ ਕਿ 14 ਨਵੰਬਰ ਦੀ ਰਾਜਸੀ ਕਾਨਫਰੰਸ ਦੁਵਰਕੀ ‘ਚ ਦੱਸੀਆਂ ਗਈਆਂ ਮੰਗਾਂ ‘ਤੇ ਹੋ ਰਹੀ ਹੈ ਜਿਸ ਦਾ ਮੁੱਖ ਉਦੇਸ਼ 10 ਦਸੰਬਰ ਨੂੰ ਜਲੰਧਰ ਵਿਖੇ ਹੋਣ ਜਾ ਰਹੀ ਅਧਿਕਾਰ ਰੈਲੀ ਲਈ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਲਾਮਬੰਦ ਕਰਨਾ ਹੈੈ | ਇਸ ਮੌਕੇ ਕਾਮਰੇਡ ਸੁੱਚਾ ਸਿੰਘ ਘੋਗਾ, ਸਤਨਾਮ ਸਿੰਘ ਚੱਕ ਔਲ, ਹਰਜਿੰਦਰ ਸਿੰਘ ਸਹਿਲ, ਬਲਕਾਰ ਸਿੰਘ, ਜਸਬੀਰ ਸਿੰਘ ਜਸਰਾਊਰ, ਤਸਬੀਰ ਸਿੰਘ ਆਦਿ ਹਾਜ਼ਰ ਸਨ|