ਮੱਲ੍ਹੀਆਂ ਕਲਾਂ : ਭਾਰਤੀ ਇਨਕਲਾਬੀ ਪਾਰਟੀ (ਆਰ. ਐਮ. ਪੀ. ਆਈ.) ਨੇ ਅੱਜ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਵਿਖੇ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਮਨੋਹਰ ਸਿੰਘ ਗਿੱਲ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਆਧੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ‘ਚ ਦਿਨੋਂ-ਦਿਨ ਵਾਧਾ ਕਰਕੇ ਮਹਿੰਗਾਈ ਗਰੀਬਾਂ ਦਾ ਲੱਕ ਤੋੜ ਰਹੀ ਹੈ | ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਚੋਣਾਂ ਵਿਚ ਲੋਕਾਂ ਨਾਲ ਵਾਅਦੇ ਕੀਤੇ ਸਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਲਕੀਰ ਫੇਰੇ, ਵਧ ਰਹੀ ਮਹਿੰਗਾਈ ਨੂੰ ਰੋਕਣ, ਗਰੀਬਾਂ ਨੂੰ 10 ਮਰਲੇ ਦੇ ਪਲਾਟ, ਹਰੇਕ ਪਰਿਵਾਰ ਨੂੰ ਸਰਕਾਰੀ ਨੌਕਰੀ, ਔਰਤਾਂ ‘ਤੇ ਹੋ ਰਹੇ ਅੱਤਿਆਚਾਰ, ਜ਼ੁਲਮ ਰੋਕੇ ਜਾਣ | ਉਕਤ ਆਗੂਆਂ ਨੇ ਕਿਹਾ ਕਿ ਅੱਜ 10 ਸਤੰਬਰ ਨੂੰ ਖੱਬੀਆਂ ਪਾਰਟੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ | ਇਸ ਮੌਕੇ ਕਾ: ਮੱਖਣ ਸਿੰਘ ਨੂਰਪੁਰੀ, ਸਰਬਣ ਸਿੰਘ ਗਿੱਲ, ਬਲਦੇਵ ਸਿੰਘ ਉੱਗੀ, ਗੁਰਚਰਨ ਸਿੰਘ ਮੱਲ੍ਹੀ, ਗੁਰਦੇਵ ਸਿੰਘ ਮੱਲ੍ਹੀ, ਬਲਵਿੰਦਰ ਉੱਗੀ, ਸਤਨਾਮ ਸਿੰਘ ਉੱਗੀ, ਜਸਪਾਲ, ਬੀਬੀ ਦਰਸ਼ਨ ਕੌਰ, ਪਾਖ਼ਰ ਸਿੰਘ ਗਿੱਲ ਤੋਂ ਇਲਾਵਾ ਹੋਰ ਕਈ ਆਗੂ ਹਾਜ਼ਰ ਸਨ |