Now Reading
ਕਾਮਰੇਡ ਗੁਰਬਖ਼ਸ਼ ਸਿੰਘ ਸੀਡ ਫਾਰਮ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ

ਕਾਮਰੇਡ ਗੁਰਬਖ਼ਸ਼ ਸਿੰਘ ਸੀਡ ਫਾਰਮ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ

ਅਬੋਹਰ – ਜਮਹੂਰੀ ਕਿਸਾਨ ਸਭਾ ਤਹਿਸੀਲ ਅਬੋਹਰ ਦੇ ਪ੍ਰਧਾਨ ਅਤੇ ਭਾਰਤੀ ਇਨਕਲਾਬੀ ਪਾਰਟੀ ਮਾਰਕਸਵਾਦੀ ਦੇ ਤਹਿਸੀਲ ਕਮੇਟੀ ਮੈਂਬਰ ਕਾਮਰੇਡ ਗੁਰਬਖ਼ਸ਼ ਸਿੰਘ ਸੀਡ ਫਾਰਮ ਦੇ ਭੋਗ ‘ਤੇ ਕਿਸਾਨ ਆਗੂਆਂ ਵੱਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸਕੱਤਰ ਗੁਰਮੇਜ ਗੇਜੀ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਸਕੱਤਰ ਸਾਥੀ ਕੁਲਵੰਤ ਸਿੰਘ ਕਿਰਤੀ, ਜ਼ਿਲ੍ਹਾ ਪ੍ਰਧਾਨ ਰਾਮ ਕ੍ਰਿਸ਼ਨ ਧੁਨਕੀਆ, ਜ਼ਿਲ੍ਹਾ ਵਿੱਤ ਸਕੱਤਰ ਅਵਤਾਰ ਸਿੰਘ ਅਤੇ ਹਲਕਾ ਫ਼ਿਰੋਜ਼ਪੁਰ ਤੋਂ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਉਨ੍ਹਾਂ ਵੱਲੋਂ ਅਬਾਦਕਾਰਾਂ ਲਈ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਾਮਰੇਡ ਗੁਰਬਖ਼ਸ਼ ਸਿੰਘ ਦੇ ਲੜਕਿਆਂ ਜਸਬੀਰ ਸਿੰਘ ਅਤੇ ਰਾਜਬਿੰਦਰ ਸਿੰਘ ਨੇ ਪਾਰਟੀ ਅਤੇ ਕਿਸਾਨ ਸਭਾ ਦੇ ਸੰਘਰਸ਼ਾਂ ‘ਚ ਪੂਰਾ ਯੋਗਦਾਨ ਪਾਉਣ ਦਾ ਵਚਨ ਦਿੱਤਾ। ਇਸ ਮੌਕੇ ਪਾਰਟੀ ਆਗੂ ਕਾਮਰੇਡ ਜੋਗਾ ਸਿੰਘ ਸੀਡ ਫਾਰਮ, ਗੋਪਾਲ ਸਿੰਘ ਸੀਡ ਫਾਰਮ ਤੇ ਸੁਭਾਸ਼ ਚੰਦਰ ਅਬੋਹਰ ਹਾਜ਼ਰ ਸਨ।

Scroll To Top