Now Reading
ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਥਾਣੇ ਮੂਹਰੇ ਧਰਨਾ

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਥਾਣੇ ਮੂਹਰੇ ਧਰਨਾ

ਅਜਨਾਲਾ- ਜਨਤਕ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੁਲੀਸ ਵੱਲੋਂ ਕੀਤੇ ਗਏ ਪਰਚੇ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਥਾਣਾ ਅਜਨਾਲਾ ਦੇ ਗੇਟ ਮੂਹਰੇ ਰੋਸ ਧਰਨਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ, ਕਿਸਾਨ ਸਭਾ ਦੇ ਆਗੂ ਸ਼ੀਤਲ ਸਿੰਘ ਤਲਵੰਡੀ, ਇਸਤਰੀ ਸਭਾ ਦੀ ਪ੍ਰਧਾਨ ਬੀਬੀ ਅਜੀਤ ਕੌਰ ਆਦਿ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਿੰਡ ਡੱਲਾ ਰਾਜਪੂਤਾਂ ਦੇ ਦੋ ਭਰਾਵਾਂ ਮੁਖਤਾਰ ਸਿੰਘ ਤੇ ਬਲਕਾਰ ਸਿੰਘ ਸਮੇਤ ਉਨ੍ਹਾਂ ਦੇ ਬੱਚਿਆਂ ’ਤੇ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ ਜਦੋਂਕਿ ਅਸਲ ਮੁਜਰਮ ਕੋਈ ਹੋਰ ਹੈ, ਜਿਸ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਝੂਠਾ ਪਰਚਾ ਰੱਦ ਕਰਨ ਦੀ ਮੰਗ ਕਰਦਿਆਂ, ਅਸਲ ਮੁਲਜ਼ਮਾਂ ’ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਜਥੇਬੰਦੀਆਂ ਹੋਰ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ ਨਹੀਂ ਕਰਨਗੀਆਂ। ਇਸ ਮੌਕੇ ਵਿਰਸਾ ਸਿੰਘ, ਅਮਰਜੀਤ ਸਿੰਘ ਭੀਲੋਵਾਲ, ਸੁੱਚਾ ਸਿੰਘ, ਜੱਗਾ ਸਿੰਘ ਡੱਲਾ ਨੇ ਵੀ ਸ਼ਮੂਲੀਅਤ ਕੀਤੀ।

Scroll To Top