ਝਬਾਲ : ਬਿਜਲੀ ਸਪਲਾਈ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ, ਲੱਖਾ ਸਿੰਘ ਮੰਨਣ ਤੇ ਜੋਗਿੰਦਰ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਐੱਸਡੀਓ ਝਬਾਲ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਮੌਕੇ ਹਰਦੀਪ ਸਿੰਘ ਰਸੂਲਪੁਰ, ਚਰਨਜੀਤ ਸਿੰਘ ਬਾਠ ਨੇ ਝੋਨੇ ਦੀ ਫਸਲ ਪਾਲਣ ਲਈ 16 ਘੰਟੇ ਬਿਜਲੀ ਸਪਲਾਈ ਦੇਣ, ਸੜੇ ਹੋਏ ਟਰਾਂਸਫਾਰਮਰ 24 ਘੰਟੇ ਵਿਚ ਹੀ ਬਦਲਣ, ਮਜ਼ਦੂਰਾਂ ਨੂੰ 200 ਯੂਨਿਟ ਬਿਜਲੀ ਮੁਆਫੀ ਦੇਣ, ਬਿਜਲੀ ਬੋਰਡ ਵਿਚ ਫੈਲਿਆ ਭ੍ਰਿਸ਼ਟਾਚਾਰ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਜਾਂ ਸੁਝਾਅ ਦੇਣ ਲਈ ਸ਼ੁਰੂ ਕੀਤੀ ਹੈਲਪਲਾਈਨ ਤੇ ਟੈਲੀਫੋਨ ਬੰਦ ਪਏ ਹਨ। ਇਸ ਮੌਕੇ ਮੰਗਲ ਸਿੰਘ ਸਾਂਘਣਾ, ਸਮਸ਼ੇਰ ਸਿੰਘ, ਚਰਨਜੀਤ ਸਿੰਘ ਬਾਠ, ਸੁਰਿੰਦਰ ਸਿੰਘ ਦੋਦੇ, ਬਲਜੀਤ ਸਿੰਘ ਖਾਸਾ, ਜਸਪਾਲ ਸਿੰਘ ਢਿੱਲੋਂ, ਬਲਦੇਵ ਸਿੰਘ ਪੰਡੋਰੀ, ਪੂਰਨ ਸਿੰਘ ਆਦਿ ਹਾਜ਼ਰ ਸਨ।