ਜਲੰਧਰ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨੀ ਮਸਲਿਆਂ ਲਈ 4 ਅਕਤੂਬਰ ਨੂੰ ਦੇਸ਼ ਭਗਤ ਯਾਦਗਰ ਹਾਲ ਜਲੰਧਰ ’ਚ ਕਨਵੈਸ਼ਨ ਕੀਤੀ ਜਾਵੇਗੀ। ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਖੇਤਾਂ ਵਿਚ ਪੈਦਾ ਹੁੰਦੀ ਪਰਾਲੀ ਸਬੰਧੀ ਕੋਈ ਕਿਸਾਨੀ ਦੀ ਸਹਾਇਤਾ ਜਾਂ ਸਾਰਥਕ ਹੱਲ ਕਰਨ ਦੀ ਥਾਂ ਧੱਕੇ ਨਾਲ ਮਹਿੰਗੀ ਮਸ਼ੀਨਰੀ ਠੋਸ ਰਹੀ ਹੈ ਅਤੇ ਪਹਿਲੇ ਸੰਦਾਂ ਨੂੰ ਬੇਕਾਰ ਕਰ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕੇ ਬਾਰਸ਼ਾਂ ਦੇ ਮੱਦੇਨਜ਼ਰ ਬਿਨਾਂ ਸ਼ਰਤ ਝੋਨੇ ਦੀ ਖ੍ਰੀਦ ਕੀਤੀ ਜਾਵੇ ਅਤੇ ਪਰਾਲੀ ਨੂੰ ਖੇਤਾਂ ਵਿਚ ਗਾਲਣ ਲਈ 6000 ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇ।