Now Reading
ਕਿਸਾਨ ਆਗੂ ਨਿਰਪਾਲ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਕਿਸਾਨ ਆਗੂ ਨਿਰਪਾਲ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਤਰਨ ਤਾਰਨ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੱਟੀ ਮਾਰਕੀਟ ਕਮੇਟੀ ਦੇ ਸਾਹਮਣੇ ਧਰਨਾ ਦੇ ਕੇ ਮਾਰਚ ਕਰ ਰਹੇ ਕਿਸਾਨਾਂ ‘ਤੇ ਹਮਲਾ ਕਰਕੇ ਕਿਸਾਨ ਆਗੂ ਨਿਰਪਾਲ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਉੱਚ ਅਧਿਕਾਰੀਆਂ ਕੋਲੋਂ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ| ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ, ਕਿਸਾਨ ਸੰਘਰਸ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਡਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਜੈਮਲ ਸਿੰਘ ਬਾਠ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਸਿੰਘ ਗਹਿਰੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਝਬਾਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਆਦਿ ਆਗੂਆਂ ਨੇ ਦੱਸਿਆ ਕਿ ਪੱਟੀ ਦਾਣਾ ਮੰਡੀ ਵਿਖੇ ਕਿਸਾਨਾਂ ਤੇ ਮਾਰਕੀਟ ਦੇ ਸਬੰਧਿਤ ਅਧਿਕਾਰੀਆਂ ਨੇ ਤੋਲ ਕੰਡੇ ਚੈੱਕ ਕੀਤੇ, ਜਿਸ ਵਿਚ ਵੱਧ ਮਾਤਰਾ ਵਿਚ ਝੋਨਾ ਤੋਲਦੇ ਫੜੇ ਗਏ ਵਿਅਕਤੀਆਂ ਨੇ ਤੈਸ਼ ਵਿਚ ਆ ਕੇ ਮੁਨਾਦੀ ਕਰਦੇ ਕਿਸਾਨ ਆਗੂ ਨਿਰਪਾਲ ਸਿੰਘ ਜੌਣੇਕੇ ਤੇ ਸਾਥੀਆਂ ‘ਤੇ ਕਿ੍ਪਾਨਾਂ, ਸੋਟਿਆਂ, ਫੇਹੀਆਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ| ਉਨ੍ਹਾਂ ਕਿਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੀ ਇਸ ਘਟਨਾ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੈ| ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਜੇ ਜ਼ਿਲ੍ਹਾ ਪ੍ਰਸ਼ਾਸਨ ਨੇ ਯੋਗ ਕਾਰਵਾਈ ਨਾ ਕੀਤੀ ਤਾਂ ਜਥੇਬੰਦੀਆਂ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋਣਗੀਆਂ|

Scroll To Top