ਤਰਨ ਤਾਰਨ : ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਤਰਨ ਤਾਰਨ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ ਇਕ ਅਕਤੂਬਰ ਦੀ ਬਜਾਏ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਤਾਂ ਕਿ ਕਿਸਾਨਾਂ ਦੀ ਮੰਡੀਆਂ ਵਿਚ ਹੁੰਦੀ ਲੁੱਟ ਰੁਕ ਸਕੇ| ਕਿਸਾਨਾਂ ਨੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਤੁਰੰਤ ਚਾਲੂ ਕਰਨ ਅਤੇ ਸੜੀਆਂ ਕਣਕਾਂ ਤੇ ਹੜਾਂ ਨਾਲ ਮਾਰੀਆਂ ਫਸਲਾਂ ਲਈ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ| ਵਫਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜਸਬੀਰ ਸਿੰਘ ਗੰਡੀਵਿੰਡ, ਚਰਨਜੀਤ ਸਿੰਘ ਬਾਠ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਭਪਿੰਦਰ ਸਿੰਘ ਪੰਡੋਰੀ ਤਖਤ ਮੱਲ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਹਰਬੰਸ ਸਿੰਘ ਵੜਿੰਗ, ਬਲਦੇਵ ਸਿੰਘ ਧੂੰਦਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਆਗੂ ਸੁੱਚਾ ਸਿੰਘ ਲੱਧੂ, ਸੁਖਵੰਤ ਸਿੰਘ ਦੁਬਲੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾ: ਪਰਸ਼ੋਤਮ ਸਿੰਘ ਗਹਿਰੀ ਆਦਿ ਆਗੂਆਂ ਨੇ ਕੀਤੀ| ਇਸ ਮੌਕੇ ਪੂਰਨ ਸਿਘ ਦੇਊ, ਰਛਪਾਲ ਸਿੰਘ ਬਾਠ, ਸਵਿੰਦਰ ਸਿੰਘ ਖੱਬੇ, ਜੋਗਿੰਦਰ ਸਿੰਘ ਮਾਣੋਚਾਹਲ, ਜੈਮਲ ਸਿੰਘ ਬਾਠ, ਰੇਸ਼ਮ ਸਿੰਘ ਫੈਲੋਕੇ, ਜੰਗ ਬਹਾਦਰ ਸਿੰਘ ਤੁੜ ਆਦਿ ਹਾਜ਼ਰ ਸਨ |