Now Reading
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਤਰਨ ਤਾਰਨ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕੇ ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਨੇ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਸਾਉਣੀ ਦੀਆ ਫ਼ਸਲਾਂ ਦੇ ਐਲਾਨੇ ਭਾਵਾਂ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕੇ ਸਰਕਾਰੀ ਖ਼ਰੀਦ ਤੋਂ ਬਿਨਾ ਐਲਾਨੇ ਭਾਅ ਬੇਮਾਅਨਾ ਹਨ। ਕਿਸਾਨਾਂ ਦੀਆਂ ਜਿਨਸਾਂ ਮੰਡੀ ਵਿੱਚ ਅੱਧੇ ਤੋਂ ਵੀ ਘੱਟ ਰੇਟ ‘ਤੇ ਪ੍ਰਾਈਵੇਟ ਵਪਾਰੀ ਲੁੱਟ ਲੈਂਦੇ ਹਨ। ਕਿਸਾਨਾਂ ਦੀ ਮੰਡੀਆਂ ‘ਚ ਹੁੰਦੀ ਲੁੱਟ ਵਿਰੁੱਧ ਅਤੇ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕਰਵਾਉਣ ਦੀ ਮੰਗ ਲਈ 17 ਅਗਸਤ ਨੂੰ ਖਡੂਰ ਸਾਹਿਬ, 24 ਅਗਸਤ ਨੂੰ ਪੱਟੀ, 30 ਅਗਸਤ ਨੂੰ ਤਰਨ ਤਾਰਨ ਅਤੇ 7 ਅਗਸਤ ਨੂੰ ਭਿੱਖੀਵਿੰਡ ਵਿਖੇ ਐਸਡੀਐਮ ਨੂੰ ਮੰਗ ਪੱਤਰ ਦਿੱਤੇ ਜਾਣਗੇ।।ਮੀਟਿੰਗ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਜਾਰੀ ਨਾ ਕਰਨ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮੁਖਤਾਰ ਸਿੰਘ ਮੱਲਾ, ਅਜੀਤ ਸਿੰਘ ਢੋਟਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ (ਇੰਦਰਜੀਤ ਸਿੰਘ ਕੋਟ ਬੁੱਢਾ) ਦੇ ਸੁਖਦੇਵ ਸਿੰਘ ਸੀਤੋ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਧੂੰਦਾ, ਹਰਬੰਸ ਸਿੰਘ ਵੜਿੰਗ, ਰਛਪਾਲ ਸਿੰਘ ਬਾਠ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ।

Scroll To Top