ਮਜੀਠਾ : ਜਮਹੂਰੀ ਕਿਸਾਨ ਸਭਾ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਮਜੀਠਾ ਵਿਖੇ ਵੀ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮਾਸਟਰ ਹਰਭਜਨ ਸਿੰਘ ਟਰਪਈ ਨੇ ਕਿਹਾ ਕਿ ਆਏ ਦਿਨ ਚੁੱਪ ਚਪੀਤੇ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿਤਾ ਹੈ। ਉਪਰੰਤ ਕਿਸਾਨਾਂ ਤੇ ਮਜ਼ਦੂਰਾਂ ਵੱਲੋ ਮਜੀਠਾ ਕਸਬੇ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕਰ ਕੇ ਸੜਕੀ ਆਵਾਜਾਈ ਰੋਕ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੋਦੀ ਤੇ ਕੈਪਟਨ ਦਾ ਪੁਤਲਾ ਫੂਕਿਆ ਗਿਆ।
ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ