Now Reading
ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਕਾਂਗਰਸ ਦੀ ਸਰਕਾਰ ਦੀਆਂ ਨੀਤੀਆਂ ‘ਚ ਕੋਈ ਅੰਤਰ ਨਹੀਂ

ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਕਾਂਗਰਸ ਦੀ ਸਰਕਾਰ ਦੀਆਂ ਨੀਤੀਆਂ ‘ਚ ਕੋਈ ਅੰਤਰ ਨਹੀਂ

ਤਰਨ ਤਾਰਨ : ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਵਿੱਚ ਕੋਈ ਅੰਤਰ ਨਹੀਂ। ਹੈ, ਇਹ ਨੀਤੀਆਂ ਲੋਕ ਵਿਰੋਧੀ ਹਨ। ਇਨ੍ਹਾਂ ਨੀਤੀਆਂ ਕਾਰਨ ਮਹਿੰਗਾਈ ਦਿਨੋਂ ਦਿਨ ਛੜੱਪੇ ਮਾਰ ਕੇ ਵੱਧ ਰਹੀ ਹੈ। ਵਿੱਦਿਆ, ਸਿਹਤ ਸੇਵਾਂਵਾਂ ਅਤੇ ਰੁਜ਼ਗਾਰ ਲੋਕਾਂ ਕੋਲੋਂ ਖੁਸਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਜ਼ਿਲਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਪਿੰਡ ਅਲਾਦੀਨਪੁਰ ਵਿਖੇ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਅੰਦਰ ਹਿੰਦੂਤਵ ਦੇ ਨਾਅਰੇ ਹੇਠ ਫਿਰਕਾਪ੍ਰਸਤੀ ਫੈਲਾ ਰਹੀ ਹੈ ਅਤੇ ਘੱਟ ਗਿਣਤੀ ਲੋਕਾਂ ‘ਤੇ ਹਮਲੇ ਕੀਤਾ ਜਾ ਰਹੇ ਹਨ। ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸਰਕਾਰ ਰੁਜ਼ਗਾਰ ਦੇਣ ‘ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਆਗੂਆਂ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜਨ ਨਾਲ ਮਹਿੰਗਾਈ ਸਿਖਰਾਂ ‘ਤੇ ਪਾਹੁੰਚ ਗਈ ਹੈ ਅਤੇ ਦੇਸ਼ ਦੀ ਆਰਥਿਕਤਾ ਡਾਵਾਂ ਡੋਲ ਹੋਈ ਫਿਰਦੀ ਹੈ। ਕੈਪਟਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਆਈ ਸੱਤਾ ‘ਚ ਕਾਂਗਰਸ ਸਰਕਾਰ ਨੇ ਰੁਜ਼ਗਾਰ ਦਾ ਭੋਗ ਪਾ ਦਿਤਾ ਹੈ। ਰੁਜ਼ਗਾਰ ‘ਤੇ ਲੱਗੇ ਟੀਚਰਾਂ ਨੂੰ ਤਿੰਨ ਸਾਲ 15000 ਹਜ਼ਾਰ ਰੁਪਏ ਤਾਨਖਾਹਾਂ ਲੈਣ ਤੇ ਰੈਗੂਲਰ ਭਾਰਤੀ ਕਰਨ ਲਈ ਵਿਚਾਰ ਕਰਨ ਦਾ ਫਾਰਮਾਨ ਜਾਰੀ ਕਰ ਦਿਤਾ ਹੈ। 1600 ਸੇਵਾ ਕੇਂਦਰ ਬੰਦ ਕਰ ਦਿਤੇ ਹਨ, ਨਸ਼ਿਆਂ ਨਾਲ ਨੌਜਵਾਨ ਮਰ ਰਹੇ ਹਨ, ਸਰਕਾਰ ਨੂੰ ਕੋਈ ਚਿੰਤਾ ਨਹੀਂ ਹੈ। ਕਿਸਾਨਾਂ ਮਜਦੂਰਾਂ ਦੇ ਸਮੁੱਚੇ ਕਰਜੇ ਮਾਫ ਕਰਨ ਅਤੇ ਮਜਦੂਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੇ ਵਾਧੇ ਵੀ ਬੁਰੀ ਤਰ੍ਹਾਂ ਠੁੱਸ ਹੋ ਕੇ ਰਹਿ ਗਏ ਹਨ। ਆਗੂਆਂ ਨੇ ਦੱਸਿਆ ਕਿ 10 ਦਸੰਬਰ ਨੂੰ ਪਾਰਟੀ ਵਲੋਂ ਲਾਮਿਸਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ 15 ਅਕਤੂਬਰ ਨੂੰ ਜ਼ਿਲ੍ਹੇ ਦੀ ਜਰਨਲ ਬਾਡੀ ਮੀਟਿੰਗ, ਰੈਲੀ ਦੀ ਤਿਆਰੀ ਸੰਬੰਧੀ ਕੀਤੀ ਜਾ ਰਹੀ ਹੈ। ਉਹਨਾਂ ਪਾਰਟੀ ਵਰਕਰਾਂ ਅਤੇ ਹਮਦਰਦਾਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ। ਵਰਨਣਯੋਗ ਹੈ ਕਿ ਮੀਟਿੰਗ ਦੀ ਪ੍ਰਧਾਨਗੀ ਸਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਚੈਂਚਲ ਸਿੰਘ, ਅਮਰੀਕ ਸਿੰਘ, ਸਵਿੰਦਰ ਸਿੰਘ, ਸੁਖਦੇਵ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ ਬਿੱਲਾ ਆਦਿ ਹਾਜ਼ਰ ਸਨ।

Scroll To Top