ਖਡੂਰ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਡੂਰ ਸਾਹਿਬ ਵਿਖੇ ਕੀਤੀ ਜਾ ਰਹੀ 12 ਨਵੰਬਰ ਨੂੰ ਵਿਸ਼ਾਲ ਕਾਨਫਰੰਸ ਵਿਚ ਪਹੁੰਚਣ ਲਈ ਜੱਲਿ੍ਹਆਂਵਾਲੇ ਬਾਗ਼ ਤੋਂ ਇਕ ਵੱਡੇ ਜਥੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਅੱਜ ਖਡੂਰ ਸਾਹਿਬ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਸੁਲੱਖਣ ਸਿੰਘ ਤੁੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਥੇ ਮਾਰਚ ਦੀ ਅਗਵਾਈ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ ਅਤੇ ਸੂਬਾ ਸਕੱਤਰੇਤ ਦੇ ਮੈਂਬਰ ਪ੍ਰਗਟ ਸਿੰਘ ਜਾਮਾਰਾਏ ਕਰਨਗੇ ਅਤੇ ਨਾਗੋਕੇ ਚੌਾਕ ਵਿਚ ਜਥੇ ਮਾਰਚ ਦਾ ਸਵਾਗਤ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ਦੇ ਕਾਫ਼ਲੇ ਨਾਲ ਕਰਨਗੇ| ਇਥੇ ਜਥਾ ਮਾਰਚ ਦੇ ਸਾਥੀਆਂ ਨੂੰ ਅਤੇ ਸਵਾਗਤੀ ਕਮੇਟੀ ਦੇ ਇਕੱਠ ਨੂੰ ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ ਤੇ ਸਾਥੀ ਪ੍ਰਗਟ ਸਿੰਘ ਜਾਮਾਰਾਏ ਸੰਬੋਧਨ ਵੀ ਕਰਨਗੇ| ਇਸ ਮੌਕੇ ‘ਤੇ ਉਨ੍ਹਾਂ ਦੱਸਿਆ ਕਿ ਸੈਂਕੜਿਆਂ ਦੀ ਤਦਾਦ ਵਿਚ ਇਹ ਜਥਾ ਮਾਰਚ ਖਡੂਰ ਸਾਹਿਬ ਵਿਖੇ ਦਾਣਾ ਮੰਡੀ ਵਿਚ ਹੋਣ ਵਾਲੀ ਪਾਰਟੀ ਦੀ ਵਿਸ਼ਾਲ ਕਾਨਫਰੰਸ ਵਿਚ ਇਨਕਲਾਬੀ ਸੁਨੇਹੇ ਨਾਲ ਸ਼ਾਮਿਲ ਹੋਵੇਗਾ| ਉਨ੍ਹਾਂ ਦੱਸਿਆ ਕਿ ਪਾਰਟੀ ਦੀ ਇਸ ਕਾਨਫਰੰਸ ਨੂੰ ਵੱਖ-ਵੱਖ ਸੀਨੀਅਰ ਆਗੂਆਂ ਤੋਂ ਇਲਾਵਾ ਕੁਲ ਹਿੰਦ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਸੰਬੋਧਨ ਕਰਨਗੇ| ਇਸ ਮੌਕੇ ਸਾਥੀ ਤੁੜ ਨੇ ਕਿਹਾ ਕਿ ਇਸ ਕਾਨਫਰੰਸ ਵਿਚ ਪਹੁੰਚੇ ਆਗੂਆਂ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ| ਇਸ ਮੌਕੇ ਉਨ੍ਹਾਂ ਦੱਸਿਆ ਕਿ ਨਾਗੋਕੇ ਚੌਾਕ ਵਿਚ ਪਹੁੰਚ ਰਹੇ ਜਥੇ ਮਾਰਚ ਲਈ ਅਤੇ ਹੋਰ ਸਾਥੀਆਂ ਲਈ ਚਾਹ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ|