Now Reading
ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੇਰਾ ਬਾਬਾ ਨਾਨਕ ’ਚ ਨਸ਼ਾ ਵਿਰੋਧੀ ਰੈਲੀ

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੇਰਾ ਬਾਬਾ ਨਾਨਕ ’ਚ ਨਸ਼ਾ ਵਿਰੋਧੀ ਰੈਲੀ

ਡੇਰਾ ਬਾਬਾ ਨਾਨਕ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਵੱਲੋਂ ਡੇਰਾ ਬਾਬਾ ਨਾਨਕ ’ਚ ਨਸ਼ਿਆਂ ਤੇ ਬੇਰੁਜ਼ਗਾਰੀ ਨੂੰ ਰੋਕਣ ਦੀ ਮੰਗ ਲੈ ਕੇ ਰੈਲੀ ਅਤੇ ਜਨਤਕ ਮਾਰਚ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾਂ ਤਸ਼ਕਰਾਂ ਅਤੇ ਰਾਜਸੀ ਗਠਜੋੜ ਨੂੰ ਜਿੱਥੇ ਤੋੜਿਆ ਜਾਵੇ, ਉਥੇ ਪੁਲੀਸ ਵਿਭਾਗ ’ਚ ਨਸ਼ਾਂ ਤਸਕਰਾਂ ਨਾਲ ਤਾਲਮੇਲ ਰੱਖਣ ਵਾਲੇ ਅਧਿਕਾਰੀਆ ਤੇ ਮੁਲਾਜ਼ਮਾਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾਵੇ।
ਇਸ ਜਨਤਕ ਮਾਰਚ ਦੀ ਅਗਵਾਈ ਗੁਰਪ੍ਰੀਤ ਸਿੰਘ ਰੰਗੀਲਪੁਰ,  ਅਵਤਾਰ ਸਿੰਘ ਨਾਗੀ, ਸੰਤੋਖ ਸਿੰਘ, ਅਵਤਾਰ ਸਿੰਘ ਠੱਠਾ, ਅਜੈਬ ਸਿੰਘ ਖੁਸ਼ਹਾਲਪੁਰ, ਰਜਨੀ ਬਾਲਾ ਨੇ ਕੀਤੀ। ਮਾਰਚ ਵਿੱਚ ਪੰਜਾਬ ਨਿਰਮਾਣ ਮਜਦੂਰ ਯੂਨੀਅਨ, ਜਮਹੂਰੀ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਆਂਗਣਵਾੜੀ ਯੂਨੀਅਨ, ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਭਾਗ ਲਿਆ। ਕਾਮਰੇਡ ਰਘਬੀਰ ਸਿੰਘ ਪਕੀਵਾਂ, ਬਲਵਿੰਦਰ ਸਿੰਘ ਰਵਾਲ, ਧਰਮਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ, ਜਤਿੰਦਰ ਭਨੋਟ ਨੇ ਸੰਬੋਧਨ ਕਰਦਿਆਂ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਅਣਮਨੁੱਖੀ ਵਪਾਰ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ ਤੇ ਲੋਕਾਂ ਨੂੰ ਇਸ ਵਿਰੁੱਧ ਜ਼ੋਰਦਾਰ ਸੰਘਰਸ਼ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਅਤੇ ਨਸ਼ੇ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ  ਦਾ ਇਲਾਜ ਕਰਵਾਉਣ, ਰੁਜ਼ਗਾਰ ਦੇ ਮੌਕੇ ਦਿੱਤੇ ਜਾਣ, ਸਿਹਤ ਸੇਵਾਵਾਂ ਦੇਣ ਤੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀਆਂ ਦੇ ਆਗੂ ਅਤੇ ਵਰਕਰ  ਮੌਜੂਦ ਸਨ।

Scroll To Top