Now Reading
ਜਨਵਾਦੀ ਇਸਤਰੀ ਸਭਾ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੀਤਾ

ਜਨਵਾਦੀ ਇਸਤਰੀ ਸਭਾ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੀਤਾ

ਤਰਨ ਤਾਰਨ – ਦੇਸ਼ ਅੰਦਰ ਵੱਖ ਵੱਖ ਥਾਵਾਂ ’ਤੇ ਮਾਸੂਮ ਬੱਚੀਆਂ ਨਾਲ ਵਾਪਰੀ ਰਹੀਆਂ ਸ਼ਰਮਨਾਕ ਘਟਨਾਵਾਂ ਖ਼ਿਲਾਫ਼ ਇੱਥੇ ਮੋਮਬੱਤੀ ਮਾਰਚ ਕਰਕੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ ਅਤੇ ਪੀੜਤਾਂ ਨੂੰ ਨਿਆਂ ਦੇਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ| ਜਨਵਾਦੀ ਇਸਤਰੀ ਸਭਾ ਦੀ ਅਗਵਾਈ ਹੇਠ ਕੀਤੇ ਗਏ ਇਸ ਮਾਰਚ ਦੀ ਅਗਵਾਈ ਸਭਾ ਦੀ ਆਗੂ ਇਲਾਕੇ ਦੇ ਪਿੰਡ ਤੁੜ ਦੀ ਸਰਪੰਚ ਮਨਜੀਤ ਕੌਰ ਤੋਂ ਇਲਾਵਾ ਰਾਜ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਸਭਾ ਦੀ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਤਰਨ ਤਾਰਨ ਨੇ ਕਿਹਾ ਕਿ ਇਕ ਪਾਸੇ ਕੇਂਦਰ ਦੀ ਹਕੂਮਤ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਢਿੰਡੋਰਾ ਪਿੱਟ ਰਹੀ ਹੈ ਅਤੇ ਦੂਸਰੇ ਪਾਸੇ ਦੇਸ਼ ਅੰਦਰ ਬੱਚੀਆਂ ਨਾਲ ਸ਼ਰਮਨਾਕ ਕਾਰੇ ਕੀਤੇ ਜਾ ਰਹੇ ਹਨ|
ਉਨ੍ਹਾਂ ਮੁਲਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਉਣ ਦੀ ਥਾਂ, ਹਾਕਮ ਧਿਰ ਵੱਲੋਂ ਉਨ੍ਹਾਂ ਦੀ ਪਿੱਠ ਥਾਪੜੇ ਜਾਣ ’ਤੇ ਚਿੰਤਾ ਪ੍ਰਗਟਾਈ ਗਈ। ਇਸ ਮੌਕੇ  ਪਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਤੇ ਮਨਜੀਤ ਸਿੰਘ ਬੱਗੂ ਨੇ ਵੀ ਸੰਬੋਧਨ ਕੀਤਾ।

Scroll To Top