Now Reading
ਜਨਵਾਦੀ ਇਸਤਰੀ ਸਭਾ ਪੰਜਾਬ ਦੀ ਪਿੰਡ ਬਾਹਮਣ ਮਾਜਰਾ ਵਿਖੇ ਮੀਟਿੰਗ ਹੋਈ

ਜਨਵਾਦੀ ਇਸਤਰੀ ਸਭਾ ਪੰਜਾਬ ਦੀ ਪਿੰਡ ਬਾਹਮਣ ਮਾਜਰਾ ਵਿਖੇ ਮੀਟਿੰਗ ਹੋਈ

ਪਾਤੜਾਂ – ਜਨਵਾਦੀ ਇਸਤਰੀ ਸਭਾ ਪੰਜਾਬ ਦੀ ਮੀਟਿੰਗ ਪਿੰਡ ਬਾਹਮਣ ਮਾਜਰਾ ਨੇੜੇ ਪਾਤੜਾਂ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਬੀਬੀ ਪ੍ਰਕਾਸ਼ ਕੌਰ ਅਤੇ ਚਰਨਜੀਤ ਬੇਗਮ ਨੇ ਸਾਝੇ ਤੌਰ ਤੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨੀਲਮ ਘੁਮਾਣ ਨੇ ਕਿਹਾ ਕਿ ਅੱਜ ਔਰਤ ਸਮਾਜ ਵਿੱਚ ਦੋਹਰੀ ਮਾਰ ਝੱਲ ਰਹੀ ਹੈ। ਜਿਥੇ ਉਹ ਅੱਜ ਕੁਟੱ ਮਾਰ ਦੀ ਸ਼ਿਕਾਰ ਹੈ ਬਲਾਤਕਾਰ ਕਰਨ ਤੋਂ ਬਾਅਦ ਮਾਰ ਦਿੱਤੀ ਜਾਂਦੀ ਹੈ। ੳੁੱਥੇ ੳਹ ਸਰਕਾਰ ਦੀਆਂ ਲੋਕ ਮਾਰੂ ਆਰਥਿਕ ਨੀਤੀਆਂ ਕਾਰਨ ਵੀ ਬੇਰੁਜ਼ਗਾਰੀ ਮਹਿੰਗਾਈ ਦੀ ਵੀ ਮਾਰ ਹੇਠ ਹੈ। ਸਮੇਂ ਦੀਆਂ ਸਰਕਾਰਾਂ ਔਰਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹੀਆਂ ਹਨ ਅਵਸਥਾ ਇਹ ਬਣ ਗਈ ਹੈ ਕਿ ਅੱਜ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਹੀ ਸਰੇਆਮ ਔਰਤਾਂ ਨਾਲ ਬਲਾਤਕਾਰ ਅਤੇ ਹਤਿਆਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ੳਹਨਾ ਅੱਗੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਜੇ ਤੱਕ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸਮਾਜਿਕ ਸੁਰੱਖਿਆ ਦੇ ਨਾਮ ਹੇਠ ਦਿੱਤੀਆਂ ਜਾ ਰਹੀਆਂ ਮਾੜੀਆਂ ਮੋਟੀਆਂ ਸਹੁਲਤਾਂ ਵੀ ਲੋਕਾਂ ਦੇ ਖੱਜਲ ਖੁਆਰ ਦਾ ਕਾਰਨ ਬਣੀਆਂ ਹਨ। ਪੰਜਾਬ ਦੇ ਲੋਕ ਹੁਣ ਖੁਦ ਨੂੰ ਠੱਗਿਆ ਜਿਹਾ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸਭਾ ਦੀ ਚੋਣ ਕੀਤੀ ਗਈ ਅਤੇ ਬੀਬੀ ਰਾਣੀ ਕੌਰ ਨੂੰ ਪ੍ਰਧਾਨ ਅਤੇ ਪ੍ਰਕਾਸ ਕੌਰ ਨੂੰ ਸਕੱਤਰ ਅਤੇ ਚਰਨਜੀਤ ਬੇਗਮ, ਕਿਸਨਾ ਦੇਵੀ, ਸਰਬਜੀਤ ਕੌਰ, ਚਰਨਜੀਤ ਕੌਰ, ਬਲਦੇਵ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ ਮੈਬਰ ਚੁਣੀਆਂ ਗਈਆਂ। ਮੀਟਿੰਗ ਨੂੰ ਭਰਾਤਰੀ ਜਥੇਬੰਦੀਆਂ ਵੱਲੋਂ ਸਾਥੀ ਪੂਰਨ ਚੰਦ ਨੇ ਵੀ ਆਪਣੀ ਜਥੇਬੰਦੀ ਵੱਲੋਂ ਸਹਿਯੋਗ ਦਾ ਭਰੋਸਾ ਦਿਵਾਇਆ।

Scroll To Top