ਸ਼੍ਰੀ ਮੁਕਤਸਰ ਸਾਹਿਬ : ਪਿੰਡ ਬੂੜਾ ਗੁੱਜਰ ਵਿਖੇ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਮੀਟਿੰਗ ਕੀਤੀ ਗਈ।ਅਤੇ ਕਮੇਟੀ ਦੀ ਚੋਣ ਕੀਤੀ ਗਈ। ਇਸ ਮੀਟਿੰਗ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਗਜੀਤ ਸਿੰਘ ਜੱਸੇਆਣਾ ਤੋਂ ਇਲਾਵਾ ਜਸਵਿੰਦਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ।
ਇਸ ਤਰਾਂ ਹੀ ਪਿੰਡ ਭੂੰਦੜ ਤਹਿਸੀਲ ਮਲੋਟ ਵਿਖੇ ਵੀ ਇੱਕ ਮੀਟਿੰਗ ਕੀਤੀ ਗਈ, ਜਿਸ ‘ਚ ਮੁਕਾਮੀ ਕਮੇਟੀ ਦੀ ਚੋਣ ਕੀਤੀ ਗਈ। ਇਨ੍ਹਾਂ ਮੀਟਿੰਗਾਂ ‘ਚ 22 ਜੂਨ ਨੂੰ ਜ਼ਿਲ੍ਹਾ ਪੱਧਰੀ ਧਰਨੇ ‘ਚ ਸ਼ਾਮਲ ਹੋਣ ਲਈ ਉਚੇਚੇ ਤੌਰ ‘ਤੇ ਅਪੀਲ ਕੀਤੀ ਗਈ। ਇਨ੍ਹਾਂ ਮੀਟਿੰਗਾਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਉਨ੍ਹਾਂ ਔਰਤਾਂ ‘ਤੇ ਹੋ ਰਹੇ ਹਮਲਿਆਂ ਪ੍ਰਤੀ ਵੀ ਔਰਤਾਂ ਨੂੰ ਸੁਚੇਤ ਕੀਤਾ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਔਰਤਾਂ ‘ਚ ਕਾਫ਼ੀ ਉਤਸ਼ਾਹ ਨਜ਼ਰ ਆਇਆ।
(sangrami lehar. com team)