ਤਰਨ ਤਾਰਨ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ ਮੁਹਿੰਮ ਤਹਿਤ ਪਿੰਡ ਦੇਊ ਵਿਖੇ ਕਿਸਾਨਾਂ ਦੀ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕੇ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਕਿਸਾਨ ਕਰਜ਼ੇ ਦੇ ਭਾਰ ਹੇਠ ਖੁਦਕਸ਼ੀਆ ਕਰ ਰਹੇ ਹਨ।ਕਿਸਾਨੀ ਨੂੰ ਜਿਣਸਾਂ ਦਾ ਭਾਅ ਪੂਰਾ ਨਾ ਮਿਲਣ ਕਾਰਣ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ। ਉਹਨਾ ਅੱਗੇ ਕਿਹਾ ਕੇ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸਰਕਾਰ ਦੇ ਰਾਜ ਵਿੱਚ ਬੇਰੁਜ਼ਗਾਰ ਨੌਜਵਾਨ ਨਸ਼ਿਆਂ ਨਾਲ ਬਰਬਾਦ ਕੀਤੇ ਜਾ ਰਹੇ ਹਨ।।ਉਹਨਾ ਕਿਸਾਨਾਂ ਨੂੰ ਕਿਸਾਨੀ, ਜਵਾਨੀ ਅਤੇ ਪਾਣੀ ਬਚਾਉ ਮਹਿੰਮ ਵਿੱਚ ਸਾਮਲ ਹੋਣ ਦਾ ਸੱਦਾ ਦਿਤਾ।
ਕਿਸਾਨ ਆਗੂ ਚਰਨਜੀਤ ਸਿੰਘ ਬਾਠ ਨੇ ਬੋਲਦਿਆਂ ਕਿਹਾ ਕੇ ਮਾਝੇ ਏਰੀਏ ਦਾ ਨਹਿਰੀ ਪਰਬੰਧ ਪੂਰੀ ਤਰਾਂ ਟੁੱਟ ਚੁੱਕਾ ਹੈ। ਉਹਨਾ ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋ ਰਹੇ ਸੰਕਟ ‘ਤੇ ਡੂੰਘੀ ਚਿੰਤਾ ਜਾਹਰ ਕਰਦਿਆ ਨਹਿਰੀ ਪਰਬੰਧ ਨੂੰ ਮੁੜ ਉਸਾਰਨ ਦੀ ਲੋੜ ਉੱਪਰ ਜੋਰ ਦਿੱਤਾ ਅਤੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਪਾਏ ਜਾ ਰਹੇ ਨਜਾਇਜ਼ ਜ਼ਰਮਾਨਿਆਂ ਦੀ ਨਿੰਦਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਛਪਾਲ ਸਿੰਘ ਬਾਠ, ਸੁਰਜੀਤ ਸਿੰਘ, ਗੁਰਸਾਹਿਬ ਸਿੰਘ, ਬਲਜੀਤ ਦੇਊ, ਮਨਜਿੰਦਰ ਸਿੰਘ, ਜਗਤਾਰ ਸਿੰਘ ਨੰਬਰਦਾਰ,
ਹਰਜੀਤ ਸਿੰਘ, ਰੇਸ਼ਮ ਸਿੰਘ ਨੰਬਰਦਾਰ, ਚਰਨਜੀਤ ਸਿੰਘ, ਜਸਬੀਰ ਸਿੰਘ, ਬੁੱਧ ਸਿੰਘ ਪੱਖੋਕੇ ਆਦਿ ਹਾਜ਼ਰ ਸਨ।