Now Reading
ਜਮਹੂਰੀ ਕਿਸਾਨ ਸਭਾ ਵੱਲੋਂ ਸਮੇਂ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਮਹੂਰੀ ਕਿਸਾਨ ਸਭਾ ਵੱਲੋਂ ਸਮੇਂ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜੋਧਾਂ – ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਪਿੰਡ ਹਿਮਾਯੂੰਪੁਰਾ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮੇਂ ਦੇ ਹਾਕਮਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਨਿਰਾਸ਼ ਅਤੇ ਗੁੱਸੇ ‘ਚ ਲਾਲ ਹੋਏ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪਿੰਡ ਦੀ ਸੱਥ ਵਿੱਚ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਰਘਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਜਿੱਥੇ ਪਹਿਲਾਂ ਸੂਬੇ ਦੀ ਕੈਪਟਨ ਸਰਕਾਰ ਨੇ ਖੇਤੀਬਾੜੀ ਮੋਟਰਾਂ ‘ਤੇ ਬਿੱਲ ਲਾਉਣ ਦੀ ਤਿਆਰੀ, ਕਰਜ਼ੇ ਮੁਆਫ਼ ਕਰਨ ਦੇ ਵਾਅਦੇ ਤੋਂ ਮੁਨਕਰ ਹੋਣਾ, ਅਵਾਰਾ ਪਸ਼ੂਆਂ ਦਾ ਕੋਈ ਹੱਲ ਨਾ ਕਰਨਾ ਆਦਿ ਮੰਗਾਂ ਤੋਂ ਪੂਰੀ ਤਰ੍ਹਾਂ ਪਾਸਾ ਵੱਟ ਲਿਆ ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖ਼ਾਦਾਂ ਦੀ ਸਬਸਿਡੀ ਖ਼ਤਮ ਕਰਨਾ, ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਨਾ ਕਰਕੇ ਫ਼ਸਲਾਂ ਦੇ ਲਾਹੇਵੰਦ ਭਾਅ ਮਿੱਥ ਕੇ ਕਿਸਾਨਾਂ ਦੇ ਜ਼ਖ਼ਮਾਂ ਨੂੰ ਹੋਰ ਉਚੇੜਿਆ ਹੈ। ਇਸ ਮੌਕੇ ਗਿਆਨੀ ਅਰਵਿੰਦਰ ਸਿੰਘ ਹਿਮਾਯੂੰਪੁਰਾ ਨੇ ਵੀ ਸੰਬੋਧਨ ਕੀਤਾ। ਹਿਮਾਯੂੰਪੁਰਾ ਦੇ ਪੰਚ ਜਗਦੇਵ ਸਿੰਘ ਦੀ ਅਗਵਾਈ ‘ਚ ਹੋਏ ਇਸ ਪ੍ਰਦਰਸ਼ਨ ਵਿੱਚ ਬਲਵਿੰਦਰ ਸਿੰਘ, ਕੁਲਵਿੰਦਰ ਕਿੰਦਾ, ਰੁਪਿੰਦਰ ਸਿੰਘ, ਸਵਰਨ ਸਿੰਘ, ਮੇਵਾ ਸਿੰਘ, ਪ੍ਰੀਤਮ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਚਾਵਕ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ, ਚੂਹੜ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ ਦੋਧੀ, ਲਾਲ ਸਿੰਘ, ਪਰਵਿੰਦਰ ਸਿੰਘ, ਨਿਰਮਲ ਸਿੰਘ, ਸਰਵਣ ਸਿੰਘ ਫ਼ੌਜੀ ਆਦਿ ਹਾਜ਼ਰ ਸਨ।

Scroll To Top