Now Reading
ਜੋਧਾਂ ਦੇ 8 ਫਰਵਰੀ ਦੇ ਇਕੱਠ ਸਬੰਧੀ ਜਮਹੂਰੀ ਕਿਸਾਨ ਸਭਾ ਵੱਲੋਂ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ

ਜੋਧਾਂ ਦੇ 8 ਫਰਵਰੀ ਦੇ ਇਕੱਠ ਸਬੰਧੀ ਜਮਹੂਰੀ ਕਿਸਾਨ ਸਭਾ ਵੱਲੋਂ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ

ਜੋਧਾਂ -ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਤੇ ਲੋਕ ਮਾਰੂ ਨੀਤੀਆਂ ਖਿਲਾਫ ਜਮਹੂਰੀ ਕਿਸਾਨ ਸਭਾ ਪੰਜਾਬ ਜਿਲਾ ਲੁਧਿਆਣਾ ਵੱਲੋਂ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਕੜੀ ਤਹਿਤ ਖੇੜੀ, ਬੀਲ੍ਹਾ, ਹਿਮਾਯੂਪੁਰਾ, ਦੋਲੋਂ ਕਲਾਂ, ਜੋਧਾਂ ਆਦਿ ਪਿੰਡ ‘ਚ ਮੀਟਿੰਗਾਂ ਕੀਤੀਆਂ ਗਈਆਂ। ਇਨਾਂ ਮੀਟਿੰਗਾਂ ਦੌਰਾਨ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਲੁਧਿਆਣਾ ਦੇ ਸਕੱਤਰ ਅਮਰਜੀਤ ਸਿੰਘ ਸਹਿਜਾਦ ਨੇ ਕਿਹਾ ਕਿ ਕਿਸਾਨ ਕਿਸੇ ਵੀ ਹਾਲਤ ‘ਚ ਕਿਸਾਨਾਂ ਦੀਆਂ ਮੋਟਰਾਂ ਤੇ ਮੀਟਰ ਨਹੀਂ ਲੱਗਣ ਦੇਣਗ। ਪੰਜਾਬ ਦੀ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਉਲਟਾ ਲੋਕਾਂ ਅਤੇ ਕਿਸਾਨਾਂ ‘ਤੇ ਬੋਝ ਪਾਉਣਾ ਸ਼ੁਰੂ ਕਰ ਦਿੱਤਾ। ਉਨਾਂ ਮੁਲਾਜਮਾਂ ਦੀਆਂ ਤਨਖਾਹਾਂ ਨਾ ਦੇਣ, ਬਠਿੰਡਾ ਤੋਂ ਹੋਰ ਥਰਮਲ ਪਲਾਂਟ ਬੰਦ ਕਰਨ, ਕਿਸਾਨਾਂ ਦੇ ਕਰਜ਼ੇ ਮਾਫ ਕਰਨ ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖਾਦਾਂ ਤੇ ਸਬਸਿਡੀ ਬੰਦ ਕਰਨ ਡਾ. ਸਵਾਮੀਨਾਥਨ ਦੀ ਰਿਪੋਰਟ ਨਾ ਲਾਗੂ ਕਰਨ ਤੇ ਫਸਲਾਂ ਦੇ ਲਾਹੇਬੰਦ ਭਾਅ ਨਾ ਦੇਣ ਦੀ ਵੀ ਸਖ ਸ਼ਬਦਾਂ ‘ਚ ਨਿੰਦਾ ਕੀਤੀ। ਉਨਾਂ ਨੇ ਦਸਿਆ ਕਿ ਸਮੇਂ ਦੇ ਹਾਕਮਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ 8 ਫਰਵਰੀ ਨੂੰ ਸਵੇਰੇ 11 ਵਜੇ ਜੋਧਾਂ ਦੀ ਦਾਣਾ ਮੰਡੀ ਵਿਖੇ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਤੇ ਆਮ ਲੋਕਾਂ ਨੂੰ ਇਸ ਇਕੱਠ ਵਿਚ ਪਹੁੰਚ ਦੀ ਅਪੀਲ ਕੀਤੀ।

Scroll To Top