Now Reading
ਝੂਠੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਝੂਠੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੁਕਤਸਰ ਸਾਹਿਬ : ਪਿੰਡ ਬਰਕੰਦੀ ਵਿਖੇ ਦਿਹਾਤੀ ਮਜ਼ਦੂਰ ਸਭਾ ਵਲੋਂ ਪ੍ਰਧਾਨ ਗੁਰਵਿੰਦਰ ਕੌਰ, ਸੁਖਵਿੰਦਰ ਸਿੰਘ ਤੇ ਸਰਬਜੀਤ ਕੌਰ ਦੀ ਅਗਵਾਈ ਵਿਚ ਮਜ਼ਦੂਰ ਆਗੂਆਂ ‘ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ ਅਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਵਿੱਤ ਸਕੱਤਰ ਜਸਵਿੰਦਰ ਸਿੰਘ ਸੰਗੂਧੌਣ ਨੇ ਕਿਹਾ ਕਿ ਪੰਜ-ਪੰਜ ਮਰਲੇ ਦੇ ਰਿਹਾਇਸ਼ੀ ਪਲਾਟਾਂ ਲਈ ਅੰਦੋਲਨ ਜ਼ਿਲ੍ਹੇ ਭਰ ਵਿਚ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਵਲੋਂ ਜਥੇਬੰਦੀ ਦੇ 7 ਮਜ਼ਦੂਰ ਆਗੂਆਂ ‘ਤੇ ਝੂਠੇ ਪਰਚੇ ਦਰਜ ਕਰਨ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਪਿੰਡ ਬਰਕੰਦੀ ਵਿਚ 9 ਸਤੰਬਰ ਤੱਕ ਪਲਾਟ ਅਲਾਟ ਨਾ ਕੀਤੇ ਤਾਂ ਮਜ਼ਦੂਰ ਪੰਚਾਇਤੀ ਸ਼ਾਮਲਾਤ ‘ਤੇ ਕਬਜ਼ਾ ਕਰਨ ਲਈ ਮਜਬੂਰ ਹੋਣਗੇ |

Scroll To Top