Now Reading
ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ

ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ

ਤਰਨ ਤਾਰਨ :ਔਰਤਾਂ ਨਾਲ  ਦੇਸ਼ ਅੰਦਰ ਹੋ ਰਹੀਆਂ ਵਧੀਕੀਆਂ ਨੂੰ ਲੈ ਕੇ ਅੱਜ ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਇਥੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਜਸਬੀਰ ਕੌਰ ਦੀ ਅਗਵਾਈ ਵਿੱਚ ਕੀਤੇ ਵਿਖਾਵੇ ਮੌਕੇ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਨੀਲਮ ਘੁਮਾਣ ਨੇ ਕਿਹਾ ਕਿ ਬਾਲੜੀਆਂ ਤੋਂ ਲੈ ਕੇ ਬਿਰਧਾਂ ਤੱਕ ਨਾਲ ਹੋਈਆਂ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਹਾਕਮ ਧਿਰ ਦੇ ਕਾਰਕੁਨ ਸ਼ਾਮਲ ਹੋਣ ਇਹ ਸ਼ਰਮਨਾਕ ਕਾਰਾ ਹੈ। ਉਨ੍ਹਾਂ ਅਜਿਹੀਆਂ ਘਟਨਾਵਾਂ ਲਈ ਸਖ਼ਤ ਸਜਾਵਾਂ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਅਜਿਹੀਆਂ ਵਾਰਦਾਤਾਂ ਨੂੰ ਫਿਰਕੂ ਰੰਗਤ ਦੇਣ ਦੀ ਵੀ ਨਿਖੇਧੀ ਕੀਤੀ|

ਉਨ੍ਹਾਂ ਔਰਤਾਂ ਨਾਲ ਬਰਾਬਰ ਦਾ ਵਿਵਹਾਰ ਕੀਤੇ ਜਾਣ ’ਤੇ ਜ਼ੋਰ ਦਿੱਤਾ| ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ ਦੀਆਂ ਨੀਤੀਆ ਕਰਕੇ ਹੀ ਔਰਤਾਂ ਨੂੰ ਮਾਮੂਲੀ ਉਜਰਤਾਂ ’ਤੇ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ|
ਇਸ ਮੌਕੇ ਜਥੇਬੰਦੀ ਦੀ ਆਗੂ ਕੰਵਲਜੀਤ ਕੌਰ ਨੌਸ਼ਹਿਰਾ ਪੰਨੂਆਂ, ਰਾਜਵਿੰਦਰ ਕੌਰ, ਰਾਣੀ ਤੁੜ, ਰਾਜ ਕੋਟ, ਜਸਬੀਰ ਕੌਰ, ਸਰਬਜੀਤ ਕੌਰ, ਲਖਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਦਾਜ ਅਤੇ ਭਰੂਣ ਹੱਤਿਆ ਜਿਹੀਆਂ ਸਮਾਜਿਕ ਕੁਰੀਤੀਆਂ ਰੋਕੇ ਜਾਣ ’ਤੇ ਜ਼ੋਰ ਦਿੱਤਾ ਅਤੇ ਜਥੇਬੰਦੀ ਨੇ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਵੀ ਦਿੱਤਾ।

 ਇਸ ਮੌਕੇ ਮੰਚ ਸੰਚਾਲਨ ਬੀਬੀ ਨਰਿੰਦਰ ਕੌਰ ਪੱਟੀ ਨੇ ਕੀਤਾ।

Scroll To Top