/* SC_TH_END:4.3.24:fc0ffc30 */ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਮੋਦੀ ਸਰਕਾਰ ਦਾ ਸਾੜਿਆ ਪੁਤਲਾ – Sangrami Lehar
Now Reading
ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਮੋਦੀ ਸਰਕਾਰ ਦਾ ਸਾੜਿਆ ਪੁਤਲਾ

ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਮੋਦੀ ਸਰਕਾਰ ਦਾ ਸਾੜਿਆ ਪੁਤਲਾ

ਮਾਨਸਾ : ਪਿੰਡ ਬੱਪੀਆਣਾ ਵਿੱਚ ਸੀਪੀਆਈ (ਐੱਮਐੱਲ) ਲਿਬਰੇਸ਼ਨ, ਆਰ.ਐਮ.ਪੀ.ਆਈ. ਤੇ ਸੀ.ਪੀ.ਆਈ. ਨੇ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਪਿੰਡ ਵਿੱਚ ਰੈਲੀ ਕਰਕੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਨਾਅਰੇਬਾਜ਼ੀ ਕੀਤੀ ਗਈ। ਲਿਬਰੇਸ਼ਨ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਦਲੇਲ ਸਿੰਘ ਵਾਲਾ ਤੋਂ ਉਮੀਦਵਾਰ ਕਾਮਰੇਡ ਅਮਰੀਕ ਸਮਾਓਂ, ਆਰ.ਐਮ.ਪੀ.ਆਈ. ਦੇ ਆਗੂ ਕਾਮਰੇਡ ਅਮਰੀਕ ਸਿੰਘ ਫਫੜੇ ਤੇ ਸੀ.ਪੀ.ਆਈ. ਦੇ ਬਲਾਕ ਸਮਿਤੀ ਫਫੜੇ ਭਾਈਕੇ ਤੋਂ ਉਮੀਦਵਾਰ ਕਾਮਰੇਡ ਭੁਪਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਮੌਕੇ ਤੇਲ ਅਤੇ ਘਰੇਲੂ ਖੁਰਾਕ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਪ੍ਰਦਰਸ਼ਨ ਕਰਨ ਵਾਲੀ ਭਾਜਪਾ ਵੱਲੋਂ ਧਾਰੀ ਚੁੱਪੀ ਲੋਕ ਵਿਰੋਧੀ ਹੋਣ ਦਾ ਸਬੂਤ ਹੈ ਅਤੇ ਇਹ ਰੋਸ ਮੁਜ਼ਾਹਰੇ ਸਿਰਫ ਡਰਾਮੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਖੱਬੀਆਂ ਧਿਰਾਂ ਵੱਲੋਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜੀਵਨ ਸਿੰਘ ਬੱਪੀਆਣਾ, ਸੁਖਦੇਵ ਸਿੰਘ ਬਚੀ, ਮਾਹਲਾ ਸਿੰਘ ਨੇ ਵੀ ਸੰਬੋਧਨ ਕੀਤਾ।

Scroll To Top