Now Reading
ਦਿਹਾਤੀ ਮਜ਼ਦੂਰ ਸਭਾ ਨੇ ਧਰਨਾ ਲਗਾਇਆ

ਦਿਹਾਤੀ ਮਜ਼ਦੂਰ ਸਭਾ ਨੇ ਧਰਨਾ ਲਗਾਇਆ

ਭਿੱਖੀਵਿੰਡ – ਲੋੜਵੰਦ ਪਰਿਵਾਰਾਂ ਦੇ ਸਸਤੇ ਅਨਾਜ ਦੇ ਕਾਰਡ ਕੱਟਣ ਦੇ ਰੋਸ ਵਜੋਂ ਦਿਹਾਤੀ ਮਜ਼ਦੂਰ ਸਭਾ ਵਲੋਂ ਫੂਡ ਸਪਲਾਈ ਦਫਤਰ ਭਿੱਖੀਵਿੰਡ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਅਤੇ ਭਿੱਖੀਵਿੰਡ ਦੀਆਂ ਸੜਕਾਂ ‘ਤੇ ਰੋਸ ਮਾਰਚ ਕੀਤਾ ਗਿਆ। ਇਸ ਰੋਸ ਧਰਨੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਸੁਰਜੀਤ ਸਿੰਘ ਭਿੱਖੀਵਿੰਡ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਨੁਮਾਇੰਦਿਆਂ ਨੇ ਹਲਕਾ ਖੇਮਕਰਨ ਅੰਦਰ ਵੱਡੀ ਪੱਧਰ ‘ਤੇ ਗਰੀਬ ਮਜ਼ਦੂਰਾਂ ਦੇ ਸਸਤੇ ਰਾਸ਼ਨ ਦੇ ਕਾਰਡ ਕੱਟ ਦਿੱਤੇ ਹਨ ਜਿਸ ਦੀ ਮਿਸਾਲ ਭਿੱਖੀਵਿੰਡ ਦੀ ਵਾਰਡ ਨੰਬਰ 7 ਅਤੇ 8 ਤੋਂ ਮਿਲਦੀ ਹੈ, ਜਿਥੇ ਜ਼ਿਆਦਾਤਰ ਅਬਾਦੀ ਖੇਤ ਮਜ਼ਦੂਰ ਪਰਿਵਾਰਾਂ ਦੀ ਹੈ ਅਤੇ ਵੱਡੀ ਗਿਣਤੀ ਕਾਰਡ ਕੱਟ ਦਿੱਤੇ ਗਏ ਹਨ ਜੋ ਗਰੀਬ ਪਰਿਵਾਰਾਂ ਨਾਲ ਸਰਾਸਰ ਧੱਕਾ ਹੇ, ਉਨ੍ਹਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਸਸਤੇ ਰਾਸ਼ਨ ਕਾਰਡ ਬਹਾਲ ਕੀਤੇ ਜਾਣ ਅਤੇ ਗ਼ਰੀਬਾਂ ਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ। ਇਸ ਮੌਕੇ ਮਾਨ ਸਿੰਘ ਭਿੱਖੀਵਿੰਡ, ਨਾਜ਼ਰ ਸਿੰਘ ਨੇ ਵੀ ਸੰਬੋਧਨ ਕੀਤਾ।

Scroll To Top