/* SC_TH_END:4.3.24:fc0ffc30 */ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੁਖ ਦੀਨੇਵਾਲ ਦਾ ਦੇਹਾਂਤ – Sangrami Lehar
Now Reading
ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੁਖ ਦੀਨੇਵਾਲ ਦਾ ਦੇਹਾਂਤ

ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੁਖ ਦੀਨੇਵਾਲ ਦਾ ਦੇਹਾਂਤ

ਖਡੂਰ ਸਾਹਿਬ- ਦਿਹਾਤੀ ਮਜ਼ਦੂਰ ਸਭਾ ਤਹਿਸੀਲ ਖਡੂਰ ਸਾਹਿਬ ਦੇ ਪ੍ਰਧਾਨ ਅਤੇ ਆਰਐਮਪੀਆਈ ਦੇ ਤਹਿਸੀਲ ਕਮੇਟੀ ਮੈਂਬਰ ਸਾਥੀ ਗੁਰਮੁਖ ਦੀਨੇਵਾਲੇ ਦਾ ਅੱਜ ਦੇਹਾਂਤ ਹੋ ਗਿਆ। ਉਹ 70 ਵਰ੍ਹਿਆਂ ਦੇ ਸਨ। ਉਨ੍ਹਾ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਹੋਰਨਾ ਤੋਂ ਇਲਾਵਾ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਪਰਗਟ ਸਿੰਘ ਜਾਮਾਰਾਏ, ਜਸਪਾਲ ਸਿੰਘ ਝਬਾਲ, ਬਲਦੇਵ ਸਿੰਘ ਪੰਡੋਰੀ, ਡਾ. ਅਜਾਇਬ ਸਿੰਘ ਜਹਾਂਗੀਰ, ਦਾਰਾ ਸਿੰਘ ਮੁੰਡਾ ਪਿੰਡ, ਮੁਖ਼ਤਿਆਰ ਸਿੰਘ ਮੱਲਾ, ਬਲਦੇਵ ਸਿੰਘ ਭੈਲ ਆਦਿ ਹਾਜ਼ਰ ਸਨ। ਇਸ ਮੌਕੇ ਵਿੱਛੜੇ ਸਾਥੀ ਦੀ ਦੇਹ ‘ਤੇ ਲਾਲ ਝੰਡਾ ਪਾ ਕੇ ਇਨਕਲਾਬੀ ਰਵਾਇਤਾਂ ਨਾਲ ਵਿਦਾਇਗੀ ਦਿੱਤੀ ਗਈ।

Scroll To Top