Now Reading
ਦਿਹਾਤੀ ਮਜ਼ਦੂਰ ਸਭਾ ਨੇ ਸਰਕਾਰ ਦਾ ਪੁਤਲਾ ਫੂਕਿਆ

ਦਿਹਾਤੀ ਮਜ਼ਦੂਰ ਸਭਾ ਨੇ ਸਰਕਾਰ ਦਾ ਪੁਤਲਾ ਫੂਕਿਆ

ਰਈਆ : ਇੱਥੇ ਅੱਜ ਦਿਹਾਤੀ ਮਜ਼ਦੂਰ ਸਭਾ ਵੱਲੋਂ ਜ਼ਿਲ੍ਹਾ ਮੁਕਤਸਰ ਦੇ ਮਜ਼ਦੂਰ ਸਾਥੀਆਂ ’ਤੇ ਝੂਠੇ ਕੇਸ ਦਰਜ ਕਰਨ ਦੇ ਰੋਸ ਵਜੋਂ ਸਾਥੀ ਅਮਰੀਕ ਸਿੰਘ ਦਾਊਦ ਅਤੇ ਸਾਥੀ ਕਮਲ ਸ਼ਰਮਾ ਮੱਧ ਦੀ ਅਗਵਾਈ ਹੇਠ ਮੀਟਿੰਗ ਕਰਨ ਉਪਰੰਤ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਮਜ਼ਦੂਰ ਆਗੂ ਅਮਰੀਕ ਸਿੰਘ ਦਾਊਦ ਤੇ ਕਮਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਗ਼ਰੀਬ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ, ਜਿਸ ਦੇ ਰੋਸ ਵਜੋਂ ਕੇਸ ਰੱਦ ਕਰਵਾਉਣ ਲਈ ਸਮੁੱਚੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਇਸ ਦੌਰਾਨ ਮੱਦ ਤੋਂ ਇਲਾਵਾ ਤਰਸਿੱਕਾ ਰੁਮਾਣਾ ਚੱਕ ਅਤੇ ਖਲਚੀਆਂ ਵਿੱਚ ਵੀ ਸਰਕਾਰ ਦੇ ਪੁਤਲੇ ਫੂਕੇ ਗਏ। ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਨੁਸਾਰ ਮਜ਼ਦੂਰਾਂ ਨੂੰ ਦਸ ਮਰਲੇ ਦੇ ਪਲਾਟ ਦਿੱਤੇ ਜਾਣ, ਹਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ, ਸਿਹਤ ਸੇਵਾਵਾਂ ਤੇ ਮੁੱਢਲੀ ਡਾਕਟਰੀ ਸਹਾਇਤਾ ਹਰ ਪਿੰਡ ਵਿੱਚ ਦਿੱਤੀ ਜਾਵੇ ਅਤੇ ਬੁਢਾਪਾ ਪੈਨਸ਼ਨ ਤਿੰਨ ਹਜ਼ਾਰ ਰੁਪਏ ਕੀਤੀ ਜਾਵੇ। ਇਸ ਮੌਕੇ ਮਮਤਾ ਸ਼ਰਮਾ ਮੱਦ, ਅਮਨਦੀਪ ਕੌਰ ਰਈਆ, ਸਰਪੰਚ ਹਰਦੀਪ ਕੌਰ, ਯੁੱਧਵੀਰ ਕੌਰ, ਕਿਰਨਜੀਤ ਸੋਨੂੰ ਦਾਊਦ, ਰਿੰਕਾ ਦਾਊਦ, ਨਿਰਮਲ ਸਿੰਘ, ਹਰਦੀਪ ਕੌਰ, ਸ਼ੰਕਰ ਦਾਸ ਤੇ ਅਜੈ ਬੀਰ ਮੱਧ ਆਦਿ ਵੀ ਹਾਜ਼ਰ ਸਨ।

 

Scroll To Top