Now Reading
ਧਰਨਾ ਤੀਜੇ ਦਿਨ ਵੀ ਜਾਰੀ

ਧਰਨਾ ਤੀਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਮ੍ਰਿਤਕ ਮਜ਼ਦੂਰ ਦੀ ਲਾਸ਼ ਰੱਖ ਕੇ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਐਕਸ਼ਨ ਕਮੇਟੀ ਦੀ ਅਗਵਾਈ ‘ਚ ਇਕੱਠੇ ਹੋਏ ਮਜ਼ਦੂਰ ਮ੍ਰਿਤਕ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਚੌਂਕ ਜਾਮ ਕਰਕੇ ਲਗਾਏ ਧਰਨੇ ਨੂੰ ਦਿਹਾਤੀ ਮਜਦੂਰ ਸਭਾ ਦੇ ਸੂਬਾ ਆਗੂ ਜਗਜੀਤ ਸਿੰਘ ਜੱਸੇਆਣਾ, ਜ਼ਿਲ੍ਹਾ ਆਗੂ ਹਰਪਾਲ ਸਿੰਘ, ਲਖਵੀਰ ਸਿੰਘ ਤਖਤਮੁਲਾਣਾ ਨੇ ਸੰਬੋਧਨ ਕੀਤਾ। ਇਨਸਾਫ਼ ਲੈਣ ਲਈ ਪ੍ਰਸ਼ਾਸਨ ਨੇ ਮਜ਼ਦੂਰਾਂ ਦਾ ਪੱਖ ਸੁਣਿਆ ਪਰ ਹਾਲੇ ਤੱਕ ਪੁਲੀਸ ਅਗਲੇਰੀ ਕਾਰਵਾਈ ਕਰਨ ਤੋਂ ਟਾਲਮਟੋਲ ਕਰਦੀ ਨਜ਼ਰ ਆਈ। ਜਿਸ ਕਾਰਨ ਧਰਨਾ ਲਗਾਤਾਰ ਜਾਰੀ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਇਨਸਾਫ਼ ਨਹੀਂ ਮਿਲਦਾ, ਉਨਾ ਸਮਾਂ ਧਰਨਾ ਜਾਰੀ ਰਹੇਗਾ।

Scroll To Top