Now Reading
ਨਸ਼ੇ ਖ਼ਿਲਾਫ਼ ਸਰਕਾਰ ਦਾ ਪੁਤਲਾ ਫੂਕਿਆਂ

ਨਸ਼ੇ ਖ਼ਿਲਾਫ਼ ਸਰਕਾਰ ਦਾ ਪੁਤਲਾ ਫੂਕਿਆਂ

ਅਜਨਾਲਾ : ਪੰਜਾਬ ਵਿਚ 72 ਘੰਟਿਆਂ ਵਿਚ ਦਸ ਨੌਜਵਾਨ ਨਸ਼ੇ ਦੇ ਟੀਕੇ ਲਗਾ ਕੇ ਮੌਤ ਦੇ ਮੂੰਹ ਵਿਚ ਚਲੇ ਗਏ, ਜਿਸ ਕਾਰਨ ਸਰਕਾਰ ਖ਼ਿਲਾਫ਼ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਸਰਕਾਰ ਦਾ ਪੁਤਲਾ ਸਾੜਿਆਂ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਪਹਿਲਾਂ ਅਤਿਵਾਦ ਕਾਰਨ ਤੇ ਦੂਸਰਾ ਗੈਂਗਸਟਰਾਂ ਅਤੇ ਹੁਣ ਸਮੈਕ ਤੇ ਹੋਰ ਜਾਨਲੇਵਾ ਨਸ਼ੇ ਕਾਰਨ ਡਾਢਾ ਨੁਕਸਾਨ ਹੋਇਆ ਹੈ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਜੇਲ੍ਹਾਂ ‘ਚ ਭੇਜਣ ਦੀ ਥਾਂ ਪਹਿਲਾ ਨਸ਼ਾ ਮੁਕਤੀ ਕੇਂਦਰਾਂ ‘ਚ ਭੇਜ ਕੇ ਪੱਕਾ ਇਲਾਜ ਕਰਵਾਉਣ ਦੇ ਨਾਲ ਨਾਲ ਨਸ਼ੇ ਦੀ ਸਪਲਾਈ ਰੋਕਣ ਲਈ ਵੱਡੇ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਨੌਜਵਾਨਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਦੁਧਰਾਏ, ਕੁਲਵੰਤ ਸਿੰਘ ਮਲੂ ਨੰਗਲ, ਸਵਿੰਦਰ ਸਿੰਘ ਓਠੀਆਂ, ਸੁੱਚਾ ਸਿੰਘ ਘੋਗਾ, ਜੱਗਾ ਸਿੰਘ ਡਲਾ, ਗੁਰਭੇਜ ਸਿੰਘ ਮਾਕੋਵਾਲ ਤੇ ਹੋਰ ਸਾਥੀ ਹਾਜ਼ਰ ਸਨ।

Scroll To Top