ਬਟਾਲਾ : ਚਾਰ ਖੱਬੇ ਪੱਖੀ ਪਾਰਟੀਆਂ ਸੀਪੀਆਈ, ਸੀ.ਪੀ.ਆਈ (ਐਮ), ਆਰ. ਐਮ. ਪੀ. ਆਈ. ਅਤੇ ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਨੇ ਅੱਜ ਨਸ਼ਿਆਂ ਦੇ ਵਿਰੋਧ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਨਅਤੀ ਸ਼ਹਿਰ ਬਟਾਲਾ ਦੇ ਵੱਖ ਵੱਖ ਬਾਜ਼ਾਰਾਂ ’ਚ ਮਾਰਚ ਕਰਨ ਉਪਰੰਤ ਐਸਐਸਪੀ ਬਟਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਨਸ਼ਿਆਂ ਨੂੰ ਠੱਲ ਪਾਉਣ ਲਈ ਹਾਈ ਕੋਰਟ ਦੀ ਅਗਵਾਈ ਵਿੱਚ ਸੀ.ਬੀ.ਆਈ ਦੀ ਸਮਾਂਬੱਧ ਜਾਂਚ ਕਰਵਾ ਕੇ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਿਲ ਰਾਜਸੀ ਆਗੂ, ਨਸ਼ਾ ਤਸਕਰਾਂ ਅਤੇ ਪੁਲੀਸ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੇਪਰਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੁਲੀਸ ਜ਼ਿੰਮੇਵਾਰੀ ਨਿਭਾਉਣ ਦੀ ਜਗ੍ਹਾ ਤਸ਼ਕਰਾਂ ਅਤੇ ਰਾਜਸੀ ਲੀਡਰਾਂ ਦਾ ਹੱਥ ਠੋਕਾ ਬਣ ਕੇ ਰਹਿ ਗਈ ਹੈ।
ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਈਆਂ ਖੱਬੇ ਪੱਖੀ ਜਥੇਬੰਦੀਆਂ