ਫਤਿਆਬਾਦ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪਿੰਡ ਤੁੜ ਵਿਖੇ ਗ੍ਰਾਮ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 8 ਅਕੈਡਮੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ| ਇਸ ਮੌਕੇ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਸੁਲੱਖਣ ਸਿੰਘ ਤੁੜ ਸਰਪੰਚ ਤੇ ਜੰਗ ਬਹਾਦਰ ਸਿੰਘ, ਲਛਮਣ ਸਿੰਘ, ਜੋਗਿੰਦਰ ਸਿੰਘ, ਬਖ਼ਸ਼ੀਸ਼ ਸਿੰਘ ਤੇ ਹੋਰਨਾਂ ਵਲੋਂ ਸਾਂਝੇ ਤੌਰ ‘ਤੇ ਕੀਤੀ| ਇਸ ਮੌਕੇ ਨਰਿੰਦਰ ਸਿੰਘ, ਡਾ: ਅਮਰਜੀਤ ਸਿੰਘ, ਮਾ. ਦਿਲਬਾਗ ਸਿੰਘ, ਮਾ: ਦਵਿੰਦਰ ਸਿੰਘ, ਬਲਰਾਜ ਸਿੰਘ, ਡਾ: ਲਾਡੀ, ਦਲਬੀਰ ਸਿੰਘ ਫੌਜੀ, ਸੁਰਜੀਤ ਸਿੰਘ ਖਜ਼ਾਨਚੀ, ਗੁਰਪਿੰਦਰ ਸਿੰਘ, ਹਰਪ੍ਰੀਤ ਸਿੰਘ, ਸਰਵਣ ਸਿੰਘ, ਗੋਬਿੰਦ ਸਿੰਘ, ਹਰਦਲੇਰ ਸਿੰਘ ਤੇ ਹੋਰਨਾਂ ਨੇ ਮੈਚ ਦਾ ਅਨੰਦ ਮਾਣਿਆ| ਇਸ ਮੌਕੇ ਚੇਨਈ ਗੇਮਾਂ ਦੇ ਜੇਤੂ ਨਿਸ਼ਾਨੇਬਾਜ਼ ਅਰਸ਼ਦੀਪ ਸਿੰਘ ਨੂੰ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ| ਕੁਸ਼ਤੀ ਦੇ ਮੁਕਾਬਲੇ ਵਿਚ ਵਿਪਨ ਨੇ ਬਾਜ਼ੀ ਮਾਰੀ |