ਪਠਾਨਕੋਟ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਕਰਕੇ ਮਹਿੰਗਾਈ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਛੋਟੇ ਦੁਕਾਨਦਾਰਾਂ ਦੀ ਖ਼ਰੀਦ ਸ਼ਕਤੀ ਲਗਾਤਾਰ ਘਟ ਰਹੀ ਹੈ। ਉਨ੍ਹਾਂ ਨੂੰ ਆਪਣੀਆਂ ਜੀਵਨ ਲੋੜਾਂ ਪੂਰਿਆਂ ਕਰਨ ਲਈ ਅਥਾਹ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ਵਿੱਚ ਇਸੇ ਮਾਰਕਸ਼ਿਸਟ ਪਾਰਟੀ ਆਫ਼ ਇੰਡੀਆ (ਆਰ.ਐਮ.ਪੀ.ਆਈ.) ਦੇ ਸੱਦੇ ਉੱਪਰ ਦੇਸ ਭਰ ਵਿੱਚ ਰੋਸ-ਪ੍ਰਦਰਸ਼ਨ ਕਰਨ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਅੱਜ ਪਠਾਨਕੋਟ ਸ਼ਹਿਰ ‘ਚ ਆਰ.ਐਮ.ਪੀ.ਆਈ. ਦੇ ਆਗੂਆਂ ਕਾਮਰੇਡ ਨੱਥਾ ਸਿੰਘ, ਸ਼ਿਵ ਕੁਮਾਰ, ਮਾਸਟਰ ਸੁਭਾਸ਼ ਸ਼ਰਮਾ, ਅਤੇ ਹੋਰ ਸਾਥੀਆਂ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰੈੱਸ ਬਿਆਨ ਵਿੱਚ ਆਗੂਆਂ ਨੇ ਅੱਗੇ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ ਲਗਾਤਾਰ ਇੱਕ ਤੋਂ ਬਾਅਦ ਇੱਕ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਲੈਂਦਿਆਂ ਨੋਟ ਬੰਦੀ ਅਤੇ ਜੀ.ਐੱਸ.ਟੀ. ਲਾਗੂ ਕਰਕੇ ਭਾਰਤ ਦੇ ਛੋਟੇ ਕਾਰੋਬਾਰੀਆਂ ਨੂੰ ਤਬਾਹ ਕਰਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਅਮੀਰ ਬਣਾਉਣ ਦਾ ਕੰਮ ਕੀਤਾ ਹੈ ਅਤੇ ਮੋਦੀ ਸਰਕਾਰ ਇੱਕ ਸੋਚੀ-ਸਮਝੀ ਰਣ-ਨੀਤੀ/ਚਾਲ ਦੇ ਤਹਿਤ ਚੋਣ ਵਾਅਦਿਆਂ ਨੂੰ ਪੂਰਾ ਕਰਨ ਜਾਂ ਇਹਨਾਂ ਦਾ ਜਵਾਬ ਦੇਣ ਦੀ ਥਾਂ ਮੋਦੀ ਸਰਕਾਰ ਦੇਸ ਦੇ ਲੋਕਾਂ ਨੂੰ ਧਰਮ, ਜਾਤ-ਪਾਤ ਅਤੇ ਹੋਰ ਫ਼ਿਰਕੂ ਨਾਅਰੇ ਦੇ ਕੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਆਪਣੇ ਏਕੇ ਨੂੰ ਹੋਰ ਕੋਸਿਆ ਕਰਕੇ ਸੰਘਰਸ਼ ਨੂੰ ਤਿੱਖਿਆਂ ਕਰਨਾ ਪਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾਸਟਰ ਪ੍ਰੇਮ ਸਾਗਰ, ਹਰਜਿੰਦਰ ਸਿੰਘ (ਬਿੱਟੂ), ਰਾਮ ਬਿਲਾਸ, ਨਰੋਤਮ ਸਿੰਘ ਪਠਾਨੀਆ, ਦੇਵ ਰਾਜ, ਪਿਆਰਾ ਸਿੰਘ, ਰਘੁਵੀਰ ਸਿੰਘ, ਕੁਲਦੀਪ ਰਾਜ, ਸੋਹਣ ਲਾਲ, ਤਿਲਕ ਰਾਜ, ਪ੍ਰਤਾਪ ਸਿੰਘ, ਸੁਰੇਸ਼ ਛੋਟੂ, ਪ੍ਰਸ਼ੋਤਮ ਲਾਲ ਅਤੇ ਹੋਰ ਸਾਥੀ ਹਾਜ਼ਰ ਸਨ।