Now Reading
ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਉਨੀਂਵੇਂ ਦਿਨ ਵਿਚ ਦਾਖ਼ਲ

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਉਨੀਂਵੇਂ ਦਿਨ ਵਿਚ ਦਾਖ਼ਲ

ਐਸ.ਏ.ਐਸ. ਨਗਰ (ਮੁਹਾਲੀ) :ਮਨੁੱਖੀ ਹੱਕਾਂ ਬਾਰੇ ਪੰਜ ਕਾਰਕੁਨਾਂ ਐਡਵੋਕੇਟ ਸੁਧਾ ਭਾਰਦਵਾਜ, ਗੌਤਮ ਨਵਲੱਖਾ, ਪ੍ਰੋ. ਵਰਵਰਾ ਰਾਓ, ਅਰੁਣ ਫਰੇਰਾ ਤੇ ਵਰਨੋਨ ਗੋਂਜ਼ਾਲਵਿਸ ਦੀ ਰਿਹਾਈ ਲਈ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦੇ ਸੜਕਾਂ ’ਤੇ ਉਤਰ ਆਏ ਹਨ। ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਨੇ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਰੋਸ ਮੁਜ਼ਾਹਰਾ ਕੀਤਾ।
ਇਸ ਮੌਕੇ ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਟਾਂਡਾ, ਲਛਮਣ ਸਿੰਘ ਸੇਵੇਵਾਲਾ, ਹਰਜੀਤ ਸਿੰਘ ਜੌਹਲ, ਪ੍ਰਮੋਦ ਕੁਮਾਰ, ਸੁਰਿੰਦਰ ਕੌਰ, ਰਾਜਿੰਦਰ ਸਿੰਘ, ਹਰਜੀਤ ਸਿੰਘ ਝੀਤਾ, ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ, ਰਘੂਨਾਥ ਸਿੰਘ, ਗੁਰਨਾਮ ਸਿੰਘ ਭੀਖੀ, ਪ੍ਰੋ. ਜਗਮੋਹਨ ਸਿੰਘ, ਮਾਨਵ, ਰੇਸ਼ਮ ਸਿੰਘ ਮਿੱਡਾ, ਡਾ. ਸਤਨਾਮ ਸਿੰਘ ਅਜਨਾਲਾ, ਗੁਰਨਾਮ ਸਿੰਘ ਦਾਊਦ, ਸਤੀਸ਼ ਰਾਣਾ, ਸੁਖਵਿੰਦਰ ਸਿੰਘ ਚਾਹਲ, ਬਲਦੇਵ ਸਿੰਘ ਜ਼ੀਰਾ, ਅਮੋਲਕ ਸਿੰਘ, ਊਸ਼ਾ ਰਾਣੀ, ਹੁਸ਼ਿਆਰ ਸਿੰਘ, ਅਸ਼ਵਨੀ ਕੁਮਾਰ, ਰਮਿੰਦਰ ਪਟਿਆਲਾ, ਜਤਿੰਦਰ ਛੀਨਾ, ਮਲਾਗਰ ਸਿੰਘ, ਰਸ਼ਪਿੰਦਰ ਜਿੰਮੀ, ਜੁਗਰਾਜ ਟੱਲੇਵਾਲ, ਕਿਸ਼ਨ ਸਿੰਘ, ਦਵਿੰਦਰ ਸਿੰਘ ਪੂਨੀਆ, ਹੁਸ਼ਿਆਰ ਸਿੰਘ, ਅਸ਼ਵਨੀ ਕੁਮਾਰ ਘੁੱਦਾ, ਯਸ਼ਪਾਲ ਤੇ ਹਰਨੇਕ ਸਿੰਘ ਮਾਵੀ ਨੇ ਕਿਹਾ ਕਿ ਦੇਸ਼ ਦੇ ਜਮਹੂਰੀਅਤ ਪਸੰਦ ਲੋਕ ਫਾਸ਼ੀਵਾਦੀ ਹੁਕਮਰਾਨਾਂ ਨੂੰ ਜਮਹੂਰੀ ਬੁੱਧੀਜੀਵੀਆਂ ਅਤੇ ਕਾਰਕੁਨਾਂ ਨੂੰ ਬੇਬੁਨਿਆਦ ਦੋਸ਼ ਲਾ ਕੇ ਜੇਲ੍ਹਾਂ ਵਿੱਚ ਸਾੜਨ ਦੀ ਇਜਾਜ਼ਤ ਨਹੀਂ ਦੇਣਗੇ ਅਤੇ ਜਮਹੂਰੀ ਹੱਕਾਂ ਦਾ ਘਾਣ ਰੋਕਣ ਲਈ ਲੋਕ ਸੰਘਰਸ਼ਾਂ ਨੂੰ ਤੇਜ਼ ਕਰਕੇ ਪਿੰਡ ਪੱਧਰ ’ਤੇ ਲੋਕ ਲਹਿਰ ਪੈਦਾ ਕੀਤੀ ਜਾਵੇਗੀ। ਸ਼ਹੀਦ ਜਤਿੰਦਰਨਾਥ ਦਾਸ, ਜਿਨ੍ਹਾਂ ਨੇ ਬਰਤਾਨਵੀ ਜੇਲ੍ਹ ਪ੍ਰਬੰਧ ਵਿਰੁੱਧ 63 ਦਿਨ ਲੰਮੀ ਭੁੱਖ ਹੜਤਾਲ ਕਰਕੇ ਸਿਆਸੀ ਕੈਦੀਆਂ ਦੇ ਹੱਕਾਂ ਲਈ ਸ਼ਹਾਦਤ ਦਿੱਤੀ ਸੀ, ਦੇ ਸ਼ਹਾਦਤ ਦਿਵਸ ’ਤੇ ਕੀਤੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਭਾਜਪਾ ਵੱਲੋਂ ਫਾਸ਼ੀਵਾਦੀ ਤਰੀਕੇ ਨਾਲ ਆਪਣੀਆਂ ਕਾਰਪੋਰੇਟ ਸਰਮਾਏਦਾਰੀ ਪੱਖੀ ਨੀਤੀਆਂ ਅਤੇ ਹਿੰਦੂਤਵ ਦਾ ਫਿਰਕੂ ਏਜੰਡਾ ਦੇਸ਼ ਦੇ ਲੋਕਾਂ ਉੱਤੇ ਜਬਰੀ ਥੋਪਣ ਵਿਰੁੱਧ ਦੱਬੇ-ਕੁਚਲੇ ਤੇ ਕਿਰਤੀ ਲੋਕ ਸੰਘਰਸ਼ ਦੇ ਰਾਹ ਪੈ ਗਏ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਦਾਭੋਲਕਰ ਤੇ ਗੌਰੀ ਲੰਕੇਸ਼ ਸਮੇਤ ਉੱਘੇ ਵਿਦਵਾਨਾਂ ਅਤੇ ਪੱਤਰਕਾਰਾਂ ਦੀ ਹੱਤਿਆਵਾਂ ਦੇ ਮਾਮਲਿਆਂ ਵਿੱਚ ਆਰਐੱਸਐੱਸ ਦੀ ਸਨਾਤਨ ਸੰਸਥਾ ਦਾ ਹੱਥ ਸਪੱਸ਼ਟ ਸਾਹਮਣੇ ਆਉਣ ਨਾਲ ਖ਼ਤਰਨਾਕ ਹਿੰਦੂਤਵੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਚੁੱਕਿਆ ਹੈ। ਲੋਕਾਂ ਦੇ ਵਿਆਪਕ ਗੁੱਸੇ ਅਤੇ ਰੋਹ ਨੂੰ ਲੀਹੋਂ ਲਾਹੁਣ, ਅਸਲ ਮਸਲਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਸੁਰੱਖਿਆ ਪੈਦਾ ਕੀਤੀ ਜਾ ਰਹੀ ਹੈ।
ਇਸ ਰੋਸ ਵਿਖਾਵੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੀਐੱਸਯੂ, ਟੀਐੱਸਯੂ ਸੀਟੂ, ਜਮਹੂਰੀ ਅਧਿਕਾਰ ਸਭਾ ਪੰਜਾਬ, ਪਲਸ ਮੰਚ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਟੈਕਸਟਾਈਲ ਹੌਜ਼ਰੀ ਕਾਮਗਰ ਯੂਨੀਅਨ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਪੰਜਾਬ ਰੋਡਵੇਜ਼ ਐਂਪਲਾਈਜ਼ ਯੂਨੀਅਨ (ਆਜ਼ਾਦ), ਟੈਕਨੀਕਲ ਐਂਡ ਮਕੈਨੀਕਲ ਐਂਪਲਾਈਜ਼ ਯੂਨੀਅਨ, ਰੇਲ ਕੋਚ ਫੈਕਟਰੀ ਐਂਪਲਾਈਜ਼ ਯੂਨੀਅਨ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟਰ ਯੂਨੀਅਨ, ਡੀਟੀਐੱਫ ਪੰਜਾਬ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ, ਆਲ ਇੰਡੀਆ ਕਿਸਾਨ ਸਭਾ ਪੰਜਾਬ, ਪੀਐੱਸਯੂ (ਲਲਕਾਰ), ਪੰਜਾਬ ਕਿਸਾਨ ਯੂਨੀਅਨ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ। ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦੇ ਕਾਫ਼ਲਿਆਂ ਦੇ ਰੂਪ ਵਿੱਚ ਨਾਅਰੇ ਮਾਰਦੇ ਹੋਏ ਅੱਗੇ ਵਧੇ ਤੇ ਬੁੱਧੀਜੀਵੀਆਂ ਦੀ ਬਿਨਾ ਸ਼ਰਤ ਰਿਹਾਈ ਮੰਗੀ।

Scroll To Top