ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋ ਪਿੰਡ ਮੱਖੀ ਕਲਾਂ ਦੀ ਪੰਚਾਇਤੀ ਜ਼ਮੀਨ ‘ਚੋਂ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਗਿਆਰ੍ਹਵੇਂ ਦਿਨ ‘ਚ ਦਾਖ਼ਲ ਹੋ ਗਿਆ, ਜਿਸ ਨੂੰ ਜਿੱਤ ਤੱਕ ਪਹੁੰਚਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਮਜ਼ਦੂਰ ਸ਼ਾਮਿਲ ਹੋ ਰਹੇ ਹਨ¢ ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਦੇ ਪਲਾਟਾਂ ‘ਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਮਜ਼ਦੂਰ ਤੇ ਕਿਸਾਨ ਹਜ਼ਾਰਾਂ ਦੀ ਗਿਣਤੀ ‘ਚ ਭਾਗ ਲੈਣਗੇ, ਜਿਸ ਦਾ ਜਾਇਜ਼ਾ ਲੈਣ ਲਈ ਜਥੇਬੰਦੀ ਦੀ ਹੰਗਾਮੀ ਮੀਟਿੰਗ ਮੱਖੀ ਕਲਾਂ ਦੇ ਪਲਾਟਾਂ ਵਿਚ ਸੱਦੀ ਗਈ | ਮੀਟਿੰਗ ਦੀ ਅਗਵਾਈ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਜਸਵੰਤ ਸਿੰਘ ਭਿੱਖੀਵਿੰਡ, ਜਗਤਾਰ ਸਿੰਘ ਵਾਂ, ਸੁਰਜੀਤ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾਂ ਨੇ ਕੀਤੀ ¢ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚਮਨ ਲਾਲ ਦਰਾਜਕੇ ਨੇ ਦੱਸਿਆ ਕਿ ਪਿੰਡ ਮੱਖੀ ਕਲਾਂ ਵਿਖੇ ਪਲਾਟਾਾ ਦੀ ਪ੍ਰਾਪਤੀ ਲਈ ਹੋ ਰਹੀ ਵਿਸ਼ਾਲ ਰੈਲੀ ਵਿਚ ਸੂਬਾਈ ਅਤੇ ਕੇਂਦਰ ਪੱਧਰ ਦੇ ਆਗੂ ਸੰਬੋਧਨ ਕਰਨਗੇ, ਜਿਸ ਵਿਚ ਤਹਿਸੀਲ ਪੱਟੀ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ, ਜਿਸ ਪ੍ਰਤੀ ਖੇਤ ਮਜ਼ਦੂਰਾਾ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ¢