Now Reading
ਪਲਾਟਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤਾ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ

ਪਲਾਟਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤਾ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ

ਭਿੱਖੀਵਿੰਡ : ਪਿੰਡ ਮੱਖੀ ਕਲਾਂ ਦੇ ਮਜ਼ਦੂਰਾਂ ਵਲੋਂ ਪਿੰਡ ਦੀ ਪੰਚਾਇਤੀ ਜ਼ਮੀਨ ਉਪਰ ਪਲਾਟਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤਾ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ ਰਿਹਾ, ਅੱਜ ਪੱਕਾ ਮੋਰਚਾ ਲਗਾਈ ਬੈਠੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜ ਕੇ ਅਤੇ ਸਕੱਤਰ ਜਸਪਾਲ ਸਿੰਘ ਝਬਾਲ ਨੇ ਕਿਹਾ ਕਿ ਬੇਜ਼ਮੀਨੇ ਪਰਿਵਾਰਾਂ ਵਲੋਂ ਘਰ ਬਣਾਉਣ ਲਈ ਪਲਾਟਾਂ ਦੀ ਅਲਾਟਮੈਂਟ ਕਰਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਪੱਕਾ ਮੋਰਚਾ ਮਜ਼ਦੂਰ ਨੂੰ ਪਲਾਟ ਦਿਵਾਉਣ ਤੱਕ ਜਾਰੀ ਰਹੇਗਾ | ਉਪਰੋਕਤ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਪਿੰਡ ਪੰਚਾਇਤ ਕੋਲੋਂ ਮਤੇ ਪਾਸ ਕਰਵਾ ਕੇ ਬੇਘਰੇ ਲੋਕਾਂ ਨੂੰ ਘਰ ਬਣਾਉਣ ਲਈ 5-5 ਮਰਲੇ ਦੇ ਪਲਾਟ ਅਲਾਟ ਕੀਤੇ ਜਾਣ ਅਤੇ ਮਕਾਨ ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਚੂੰਘ, ਬਲਵੰਤ ਸਿੰਘ ਜੌਣੇਕੇ, ਗੁਰਚਰਨ ਸਿੰਘ ਲਹੁਕਾ, ਗੁਰਚਰਨ ਸਿੰਘ ਘਰਿਆਲਾ, ਚੰਦ ਸਿੰਘ ਤੂਤ, ਨਿਸ਼ਾਨ ਸਿੰਘ ਪਹੂ ਵਿੰਡ, ਮਨਜੀਤ ਕੌਰ ਸਾਂਧਰਾ, ਨਿੰਦਰ ਕੌਰ ਮੱਖੀ ਕਲਾਂ, ਲਾਜਰ ਲਾਖਣਾ, ਆਦਿ ਆਗੂਆਂ ਨੇ ਸੰਬੋਧਨ ਕੀਤਾ |

Scroll To Top